ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਨੀ ਟੌਂਸਾ ਨੂੰ ਬਲਾਚੌਰ ਹਲਕੇ ਵਿੱਚ ਪਾਰਟੀ ਇੰਚਾਰਜ ਲਾਉਣ ਨਾਲ ਅਕਾਲੀ ਦਲ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ। ਬਲਾਚੌਰ ਦੇ ਅਕਾਲੀ ਆਗੂਆਂ ਵਿੱਚ ਇਸ ਸਬੰਧੀ ਮੈ, ਮੈ, ਤੂੰ, ਤੂੰ ਹੋਈਆਂ ਖਬਰਾਂ ਦਾ ਸਖਤ ਸ਼ਬਦਾਂ ਵਿੱਚ ਖੰਡਨ ਕਰਦਿਆਂ ਸੀਨੀਅਰ ਅਕਾਲੀ ਆਗੂ ਸ਼ੰਕਰ ਜੰਡੀ ਮੀਤ ਪ੍ਰਧਾਨ ਬੀ ਸੀ ਵਿੰਗ ਪੰਜਾਬ ਨੇ ਕਿਹਾ ਕਿ ਬਲਾਚੌਰ ਹਲਕੇ ਵਿੱਚ ਇਹੋ ਜਿਹੀ ਕੋਈ ਗੱਲ ਨਹੀਂ ਸਾਰੇ ਵਰਕਰ ਇੱਕਜੁਟ ਹਨ। ਅਤੇ 2027 ਵਿੱਚ ਅਕਾਲੀ ਦੀ ਸਰਕਾਰ ਬਣਾਉਣ ਉਤਾਵਲੇ ਹਨ ।ਉਨ੍ਹਾਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਉੱਥੇ ਹਨੀ ਟੌਂਸਾ ਨੂੰ ਵੀ ਮੁਬਾਰਕਾਂ ਦਿੱਤੀਆਂ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



