ਜ਼ਿਲ੍ਹਾ ਕੋਆਰਡੀਨੇਟਰ ਵੱਲੋਂ ਮੈਡਮ ਅਮਨਪ੍ਰੀਤ ਕੌਰ ਦਾ ਸਨਮਾਨ

(ਸਮਾਜ ਵੀਕਲੀ):  ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ – ਸ੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ – ਰੂਪਨਗਰ ( ਪੰਜਾਬ ) ਵਿਖੇ ” ਪਡ਼੍ਹੋ ਪੰਜਾਬ – ਪਡ਼੍ਹਾਓ ਪੰਜਾਬ ” ਟੀਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ. ਰਾਬਿੰਦਰ ਸਿੰਘ ਰੱਬੀ ਜੀ ਵੱਲੋਂ ਇੱਕ ਪ੍ਰੇਰਣਾਦਾਇਕ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਬੱਚਿਆਂ ਨੂੰ ਵੱਖ – ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ , ਪੜ੍ਹਾਈ ਕਰਵਾਈ ਗਈ ਅਤੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਦੌਰਾਨ ਸਕੂਲ ਅਤੇ ਵਿਦਿਆਰਥੀਆਂ ਪ੍ਰਤੀ ਨਿਭਾਈ ਜਾ ਰਹੀ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਕੋਆਰਡੀਨੇਟਰ ਸ. ਰਾਬਿੰਦਰ ਸਿੰਘ ਰੱਬੀ ਜੀ ਵੱਲੋਂ ਮੈਡਮ ਅਮਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਆਪਣੀਆਂ ਪੁਸਤਕਾਂ ਵੀ ਭੇਟ ਕੀਤੀਆਂ। ਜ਼ਿਲ੍ਹਾ ਕੋਆਰਡੀਨੇਟਰ ਸਾਹਿਬਾਨ ਪਾਸੋਂ ਪ੍ਰਾਪਤ ਹੋਏ ਸਨਮਾਨ – ਚਿੰਨ੍ਹ ਤੇ ਪੁਸਤਕਾਂ ਸੰਬੰਧੀ ਸਕੂਲ ਮੁਖੀ ਅਮਨਪ੍ਰੀਤ ਕੌਰ ਨੇ ਜ਼ਿਲ੍ਹਾ ਕੋਆਰਡੀਨੇਟਰ ਸ. ਰਾਬਿੰਦਰ ਸਿੰਘ ਰੱਬੀ ਜੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਯੋਗ ਮਾਰਗ ਦਰਸ਼ਨ ਦੀ ਵੀ ਪ੍ਰਸ਼ੰਸਾ ਕੀਤੀ।ਇਸ ਮੌਕੇ ਅਮਨਪ੍ਰੀਤ ਕੌਰ ਨੇ ਆਪਣੇ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਤਾ – ਪਿਤਾ ਦੇ ਪ੍ਰਾਪਤ ਹੋ ਰਹੇ ਸਹਿਯੋਗ ਲਈ ਧੰਨਵਾਦ ਕੀਤਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਕੋਆਰਡੀਨੇਟਰ ਵੱਲੋਂ ਮਾਸਟਰ ਸੰਜੀਵ ਧਰਮਾਣੀ ਦਾ ਸਨਮਾਨ
Next articleਜ਼ਿਲ੍ਹਾ ਕੋਆਰਡੀਨੇਟਰ ਸ. ਰਾਬਿੰਦਰ ਸਿੰਘ ਰੱਬੀ ਜੀ ਦਾ ਸਕੂਲ ਵਿੱਚ ਪ੍ਰੇਰਣਾਦਾਇਕ ਦੌਰਾ