ਕਪੂਰਥਲਾ,21 ਜਨਵਰੀ ( ਕੌੜਾ )- ਆਮ ਆਦਮੀ ਪਾਰਟੀ ਹਲ਼ਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਉੱਚਾ ਨੇ ਆਖਿਆ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਸੋਨੇ ,ਚਾਂਦੀ ਅਤੇ ਕਾਂਸੇ ਦੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਅਤੇ ਕਰੋੜਾਂ ਰੁਪਏ ਦੀ ਨਗਦ ਇਨਾਮ ਰਾਸ਼ੀ ਦੇ ਕੇ ਨੌਜਵਾਨ ( ਮੁੰਡੇ – ਕੁੜੀਆਂ ) ਨੂੰ ਖੇਡਾਂ ਲਈ ਪ੍ਰੇਰਿਆ ਗਿਆ ਹੈ। ਉਹਨਾਂ ਆਖਿਆ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਿਆ ਹੈ ਅਤੇ ਪਿੰਡਾਂ ਅਤੇ ਸ਼ਹਿਰਾਂ/ ਕਸਬਿਆਂ ਦੇ ਖੇਡ ਮੈਦਾਨਾਂ ਵਿੱਚ ਮੁੜ ਰੌਣਕਾਂ ਪਰਤੀਆਂ ਹਨ ।
“ਆਪ” ਆਗੂ ਬਿਕਰਮ ਸਿੰਘ ਉੱਚਾ ਨੇ ਆਖਿਆ ਕਿ ਪੰਜਾਬ ਵਿੱਚ ਖੇਡ ਕਲਚਰ ਪੈਦਾ ਕਰਨ ਦਾ ਸਿਹਰਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸਿਰ ਬੱਝਦਾ ਹੈ। ਜਿਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੋੜਿਆ ਹੈ । ਆਖਿਆ ਕਿ ਮਾਨ ਸਰਕਾਰ ਦੀ ਇਸ ਪਹਿਲਕਦਮੀ ਸਦਕਾ ਪੰਜਾਬ ਵਿੱਚੋਂ ਨਵੰਬਰ ਖਿਡਾਰੀ ਪੈਦਾ ਹੋਣਗੇ ਜਿਹੜੇ ਏਸ਼ੀਆ, ਕਾਮਨਵੈਲਥ ਅਤੇ ਓਲੰਪਿਕ ਖੇਡ ਮੁਕਾਬਲਿਆਂ ਵਿੱਚੋਂ ਭਾਰਤ ਲਈ ਤਮਗੇ ਜਿੱਤ ਕੇ ਆਪਣੇ ਸੂਬੇ ( ਪੰਜਾਬ )ਅਤੇ ਭਾਰਤ ਦੇਸ਼ ਦਾ ਨਾਂ ਰੋਸ਼ਨ ਕਰਨਗੇ। ਬਿਕਰਮ ਸਿੰਘ ਉੱਚਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਮਾਨ ਸਰਕਾਰ ਦੀ ਖੇਡ ਨੀਤੀ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly