(ਸਮਾਜ ਵੀਕਲੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ – ਸ੍ਰੀ ਅਨੰਦਪੁਰ ਸਾਹਿਬ , ਜ਼ਿਲਾ ਰੂਪਨਗਰ ਵਿਖੇ ਐੱਲ. ਕੇ. ਜੀ. ਅਤੇ ਯੂ. ਕੇ. ਜੀ. ਨਾਲ ਸੰਬੰਧਿਤ ਵਿਦਿਆਰਥੀਆਂ ਦੀਆਂ ਮਾਤਾਵਾਂ ਦੀ ਸਰਕਾਰੀ ਹਦਾਇਤਾਂ ਅਨੁਸਾਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਵਿੱਚ ਭਾਗੀਦਾਰੀ ਦਰਜ ਕਰਵਾਈ। ਇਸ ਸਮੇਂ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਸਕੂਲ ਦੀਆਂ ਵੱਖ – ਵੱਖ ਤਰ੍ਹਾਂ ਦੀਆਂ ਸਹੂਲਤਾਂ , ਗਤੀਵਿਧੀਆਂ ਅਤੇ ਹੋਰ ਜਾਣਕਾਰੀ ਦਿੱਤੀ ਤੇ ਸਮੁਦਾਇ ਦੇ ਸਹਿਯੋਗ ਲਈ ਆਹਵਾਨ ਕੀਤਾ ਗਿਆ।
ਇਸਦੇ ਨਾਲ ਹੀ ਪਿਛਲੇ ਦਿਨਾਂ ਦੌਰਾਨ ਕੋਵਿਡ ਦੌਰਾਨ ਐੱਲ.ਕੇ.ਜੀ. ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਜਿਹੜੇ ਵਿਦਿਆਰਥੀਆਂ ਨੇ ਆੱਨਲਾਈਨ – ਸਿੱਖਿਆ ਵਿੱਚ ਵੱਧ – ਚਡ਼੍ਹ ਕੇ ਭਾਗੀਦਾਰੀ ਦਿਖਾਈ ਸੀ ਅਤੇ ਜਿਨ੍ਹਾਂ ਵਿਦਿਆਰਥੀਆਂ ਦੇ ਮਾਤਾ – ਪਿਤਾ ਵੱਲੋਂ ਪੜ੍ਹਾਈ ਸਬੰਧੀ ਵੀ ਭਰਪੂਰ ਸਹਿਯੋਗ ਮਿਲਿਆ ਸੀ , ਉਨ੍ਹਾਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਕੂਲ ਅਧਿਆਪਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਸਟਾਫ਼ ਦੀ ਵਧੀਆ ਕਾਰਗੁਜ਼ਾਰੀ , ਸਹਿਯੋਗ ਅਤੇ ਸਹੂਲਤਾਂ ਪ੍ਰਤੀ ਹਾਜ਼ਰ ਹੋਈਆਂ ਸਮੂਹ ਮਾਤਾਵਾਂ ਨੇ ਸੰਤੁਸ਼ਟੀ ਤੇ ਭਰੋਸਾ ਪ੍ਰਗਟਾਇਆ। ਇਸ ਮੌਕੇ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਦੀਆਂ ਮਾਤਾਵਾਂ , ਸਕੂਲ ਦੇ ਹੋਣਹਾਰ ਵਿਦਿਆਰਥੀ ਅਤੇ ਸਕੂਲ ਮੁਖੀ ਸ੍ਰੀਮਤੀ ਅਮਨਪ੍ਰੀਤ ਕੌਰ , ਸਟੇਟ ਐਵਾਰਡੀ ਅਧਿਆਪਕ ਸਤਿਕਾਰਯੋਗ ਪਰਮਜੀਤ ਕੁਮਾਰ ਜੀ , ਉੱਘੇ ਲੇਖਕ ਅਤੇ ਸਕੂਲ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਹਾਜ਼ਰ ਸਨ। ਸਕੂਲ ਸਟਾਫ਼ ਨੇ ਵੀ ਵਿਦਿਆਰਥੀਆਂ ਦੀਆਂ ਮਾਤਾਵਾਂ ਦਾ ਹਰ ਸੰਭਵ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly