75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਕੈਪਸ਼ਨ-75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਮੀਨਾਕਸ਼ੀ ਸ਼ਰਮਾ ਸੈਂਟਰ ਹੈੱਡ ਟੀਚਰ ਤੇ ਸਮੂਹ ਸਟਾਫ਼

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸਿੱਖਿਆ ਵਿਭਾਗ ਪੰਜਾਬ ਦੁਆਰਾ 75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ ਸਨ। ਜਿਸ ਵਿੱਚ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਡਡਵਿੰਡੀ ਦੇ ਪੰਜਵੀਂ ਕਲਾਸ ਦੇ ਵਿਦਿਆਰਥੀ ਰਣਵੀਰ ਅਟਵਾਲ ਤੇ ਹਰਕੀਰਤ ਕੌਰ ਨੇ ਕ੍ਰਮਵਾਰ ਪੇਂਟਿੰਗ ਮੁਕਾਬਲੇ ਵਿੱਚ ਬਲਾਕ ਵਿੱਚੋਂ ਪਹਿਲਾ ਸਥਾਨ ਅਤੇ ਭਾਸ਼ਣ ਮੁਕਾਬਲੇ ਵਿੱਚੋਂ ਬਲਾਕ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ । ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਜਿਨ੍ਹਾਂ ਵਿੱਚ ਵਿਦਿਆਰਥੀ ਰਣਬੀਰ ਅਟਵਾਲ ਤੇ ਹਰਕੀਰਤ ਕੌਰ ਨੂੰ ਸਕੂਲ ਦੇ ਸਮੂਹ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ।

ਸਨਮਾਨਿਤ ਕਰਨ ਉਪਰੰਤ ਮੀਨਾਕਸ਼ੀ ਸ਼ਰਮਾ ਸੈਂਟਰ ਹੈੱਡ ਟੀਚਰ ਨੇ ਇਸ ਦੌਰਾਨ ਜਿਥੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਥੇ ਹੀ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਨੂੰ ਦੀ ਭਰਪੂਰ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਤੇ ਵਿਦਿਆਰਥੀਆਂ ਵੱਲੋਂ ਮਨ ਲਾ ਕੇ ਕੀਤੀ ਮਿਹਨਤ ਨਾਲ ਹੀ ਇਹ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਹਰ ਮੁਕਾਬਲੇ ਵਿਚ ਵਧ ਚਡ਼੍ਹ ਕੇ ਭਾਗ ਲੈਣ ਅਤੇ ਹੋਰ ਮਿਹਨਤ ਕਰਕੇ ਹੋਰ ਪ੍ਰਾਪਤੀਆਂ ਕਰਨ ਲਈ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ । ਇਸ ਮੌਕੇ ਤੇ ਮੀਨਾਕਸ਼ੀ ਸ਼ਰਮਾ ਸੀ ਐੱਚ ਟੀ , ਹਰਜੀਤ ਕੌਰ, ਰਣਜੀਤ ਕੌਰ, ਪਰਮਿੰਦਰ ਕੌਰ, ਕੰਵਲਪ੍ਰੀਤ ਕੌਰ, ਨਵਨੀਤ ਕੌਰ, ਕਮਲਜੀਤ ਕੌਰ, ਬਬੀਤਾ ਆਦਿ ਸਮੂਹ ਸਟਾਫ ਹਾਜ਼ਰ ਸੀ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਪੁਆਧ ਖੇਤਰ ਕੀਆਂ ਮੁਸ਼ਕਲਾਂ ਅਰ ਉਹਨਾਂ ਨੂੰ ਹੱਲ ਕਰਨੇ ਕੇ ਅਪਰਾਲ਼ੇ’
Next articleਹੱਕ ਰਿਕਾਰਡਜ਼ ਲੈ ਕੇ ਆ ਰਿਹਾ ਹੈ ਨਵਾਂ ਪੰਜਾਬੀ ਸੋਂਗ ਰੂਪ ਤੇਰਾ