HOME ਸਰਕਾਰੀ ਸਕੂਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਸਰਕਾਰੀ ਸਕੂਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

2
ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ):-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਦੁਸਾਂਝ ਕਲਾਂ (ਲੜਕੀਆਂ) ਬਲਾਕ ਗੁਰਾਇਆ 2 (ਜਲੰਧਰ) ਵਿਖੇ ਸੈਸ਼ਨ ਆਰੰਭਤਾ ਸਮਾਗਮ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ‘ਚ ਸਾਲ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਜਿਸ ‘ਚ ਪੜ੍ਹਾਈ ਅਤੇ ਖੇਡਾਂ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨਤ ਕੀਤਾ ਗਿਆ। ਇਸ ਮੌਕੇ ਹੈਂਡ ਟੀਚਰ ਵਿਕਾਸ ਮੋਹਨ ਵੱਲੋਂ ਸਕੂਲ ਵਿਖੇ ਪਹੁੰਚੇ ਪਿੰਡ ਵਾਸੀਆਂ ਅਤੇ ਮਹਿਮਾਨਾਂ ਨੂੰ ਜੀ ਆਇਆ ਆਖਿਆਂ ਗਿਆ। ਇਸ ਸਮਾਗਮ ਦੌਰਾਨ ਸਰਪੰਚ ਨਿਰਮਲ ਕੁਮਾਰ ਨਵੀਂ ਵੱਲੋਂ 5 ਹਜ਼ਾਰ ਰੁਪਏ ਨਗਦ ਰਾਸ਼ੀ ਸਕੂਲ ਮੁਖੀ ਨੂੰ ਭੇਂਟ ਕੀਤੀ ਗਈ। ਇਸ ਮੌਕੇ ਤੇ ਪਹੁੰਚੇ ਪਤਵੰਤੇ ਸੱਜਣਾਂ ਵੱਲੋਂ ਐਨ.ਆਰ.ਆਈ ਵੀਰਾਂ ਅਤੇ ਪਿੰਡ ਦੁਸਾਂਝ ਕਲਾਂ ਦੀਆਂ ਸਮਾਜ ਸੇਵੀ ਸੰਸਥਾਵਾਂ ਡਾ. ਬੀ ਆਰ ਅੰਬੇਡਕਰ ਐਂਡ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਸਿੱਖਿਆ ਵਿਭਾਗ ਦੀਆਂ ਸ਼ਖਸ਼ੀਅਤਾਂ ਵੱਲੋਂ ਸਕੂਲ ਵਿਦਿਆਰਥੀਆਂ ਅਧਿਆਪਕਾਂ ਸਕੂਲ ਮੈਨੇਜਮੈਂਟ ਕਮੇਟੀ ਨੂੰ ਆਉਣ ਵਾਲੇ ਸੈਸ਼ਨ 2026-27 ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਦੀ ਸਿੱਖਿਆ ਅਤੇ ਸਮਾਜਿਕ ਖੇਤਰ ਵਿੱਚ ਪ੍ਰਾਪਤੀਆਂ ਲਈ ਅਰਦਾਸ ਕੀਤੀ, ਇਸ ਦੇ ਨਾਲ ਨਾਲ ਸਕੂਲ ਨੂੰ ਬਹੁਤ ਸਾਰੀ ਆਰਥਿਕ ਸਹਾਇਤਾ ਵੀ ਦਿੱਤੀ ਗਈ। ਇਸ ਸਮਾਗਮ ਵਿੱਚ ਸਕੂਲ ਦੀ ਮਾਲੀ ਸਹਾਇਤਾ ਕਰਨ ਵਾਲੇ ਇਨ੍ਹਾਂ ਦਾਨੀਂ ਸੱਜਣਾਂ ਜਿਵੇਂ ਕਿ ਮੱਖਣ ਸਿੰਘ ਪੁੱਤਰ ਗੁਰਦੀਪ ਸਿੰਘ ਸ਼ੁਵਿੰਦਰ ਕੌਰ ਪਤਨੀ ਸੁੱਚਾ ਸਿੰਘ, ਅਮਰਜੀਤ ਕੌਰ ਰੰਧਾਵਾ, ਕੁਲਦੀਪ ਮੱਟੂ, ਬਲਜੀਤ ਕੌਰ ਨਾਗਰਾ, ਸੁਖਜੀਤ ਦੁਸਾਂਝ, ਨਾਇਲਾ ਦੁਸਾਂਝ ਇੰਗਲੈਂਡ ਨਿਵਾਸੀਆਂ ਵੱਲੋਂ ਪੰਜ ਸੋ ਪੌਡ ਦੀ ਨਗਦ ਰਾਸ਼ੀ ਭੇਂਟ ਕੀਤੀ ਗਈ, ਇਨ੍ਹਾਂ ਦਾਨੀਂ ਸੱਜਣਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਦਵਿੰਦਰ ਸਿੰਘ ਖਾਲਸਾ, ਤਾਹਿਰ ਖਾਨ, ਰਾਣਾ ਦੁਸਾਂਝ ਵੱਲੋਂ ਚਾਹ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਮੁੱਖ ਅਧਿਆਪਕ ਵਿਕਾਸ ਮੋਹਨ, ਸਰਪੰਚ ਨਿਰਮਲ ਕੁਮਾਰ ਨਵੀਂ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਜੀ ਐੱਸ ਟੀ,ਜੀਵਨ ਲਾਲ, ਪਲਵਿੰਦਰ ਕੁਮਾਰ, ਅਮਨਦੀਪ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਸ਼੍ਰੀਮਤੀ ਪਰਵੀਨ ਕੌਰ, ਦਵਿੰਦਰ ਸਿੰਘ, ਤਾਹਿਰ ਖਾਨ, ਸ਼੍ਰੀਮਤੀ ਸੁਖਵਿੰਦਰ ਕੌਰ, ਸ਼੍ਰੀਮਤੀ ਕ੍ਰਿਸ਼ਨਾ ਰਾਣੀ, ਹਰਕਮਲ ਕੌਰ,ਸਮਾਜ ਸੇਵੀ ਸ਼੍ਰੀਮਤੀ ਬਲਜਿੰਦਰ ਕੌਰ, ਸ਼੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਕੁਲਵਿੰਦਰ, ਜੀਵਨ ਕੁਮਰੀ, ਸ਼੍ਰੀਮਤੀ ਕਿਰਨਦੀਪ ਕੌਰ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਸੋਨੀਆ, ਸ਼੍ਰੀਮਤੀ ਸੀਮਾ ਰਾਣੀ, ਸ਼੍ਰੀਮਤੀ ਕਿਰਨਦੀਪ ਕੌਰ ਤੋਂ ਇਲਾਵਾਂ ਇਲਾਕੇ ਭਰ ਤੋਂ ਪਤਵੰਤੇ ਸੱਜਣ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੰਤਰਰਾਸ਼ਟਰੀ ਮਜਦੂਰ ਦਿਵਸ ਨੂੰ ਸਮਰਪਿਤ ਪੰਜਾਬੀ ਸਾਹਿਤ ਸਭਾ ਗੁਰਾਇਆ ਵਲੋਂ ਕਰਵਾਇਆ ਗਿਆ ਕਵੀ ਦਰਬਾਰ
Next articleਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਮਾਗਮ ਕਰਵਾਇਆ ਗਿਆ