ਬੋਲੈਰੋ ਤੇ ਬੱਸ ਵਿਚਾਲੇ ਭਿਆਨਕ ਟੱਕਰ, ਮਹਾਕੁੰਭ ‘ਚ ਜਾ ਰਹੇ 10 ਸ਼ਰਧਾਲੂਆਂ ਦੀ ਮੌਤ; 19 ਦੀ ਹਾਲਤ ਗੰਭੀਰ

 ਲਖਨਊ-ਮਿਰਜ਼ਾਪੁਰ-ਪ੍ਰਯਾਗਰਾਜ ਹਾਈਵੇ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੋਲੈਰੋ ਅਤੇ ਬੱਸ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਜ਼ਖਮੀ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਬੋਲੈਰੋ ਦੇ ਪਰਖੱਚੇ ਉੱਡ ਗਏ ਅਤੇ ਚਾਰੇ ਪਾਸੇ ਚੀਕ-ਚਿਹਾੜਾ ਪੈ ਗਿਆ।
ਪੁਲਸ ਮੁਤਾਬਕ ਮਿਰਜ਼ਾਪੁਰ-ਪ੍ਰਯਾਗਰਾਜ ਹਾਈਵੇਅ ‘ਤੇ ਸ਼ੁੱਕਰਵਾਰ ਦੇਰ ਰਾਤ ਇਕ ਕਾਰ ਅਤੇ ਬੱਸ ਦੀ ਟੱਕਰ ਹੋ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਡੀਸੀਪੀ (ਯਮੁਨਾਨਗਰ) ਵਿਵੇਕ ਚੰਦਰ ਯਾਦਵ ਨੇ ਦੱਸਿਆ ਕਿ ਛੱਤੀਸਗੜ੍ਹ ਤੋਂ ਬੋਲੇਰੋ ਅਤੇ ਬੱਸ ਸ਼ਰਧਾਲੂਆਂ ਨਾਲ ਮਹਾਕੁੰਭ ਲਈ ਜਾ ਰਹੀ ਸੀ। ਇਹ ਹਾਦਸਾ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ ‘ਤੇ ਮੇਜਾ ਥਾਣਾ ਖੇਤਰ ‘ਚ ਸ਼ੁੱਕਰਵਾਰ ਰਾਤ ਕਰੀਬ 12 ਵਜੇ ਵਾਪਰਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਵਰੂਪ ਰਾਣੀ ਮੈਡੀਕਲ ਹਸਪਤਾਲ ਲਿਜਾਇਆ ਗਿਆ ਹੈ। ਅਗਲੇਰੀ ਕਾਰਵਾਈ ਅਜੇ ਜਾਰੀ ਹੈ।
ਮਿਰਜ਼ਾਪੁਰ-ਪ੍ਰਯਾਗਰਾਜ ਹਾਈਵੇਅ ‘ਤੇ ਹੋਏ ਸੜਕ ਹਾਦਸੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਹਨ। ਸੀਐਮ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

 

 ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleTo whom does this land belong?
Next articleਕਵਿਤਾਵਾਂ