ਹੁਸ਼ਿਆਰਪੁਰ ਨੇ ਕਪੂਰਥਲਾ ਨੂੰ 8 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕੀਤਾ : ਡਾ: ਰਮਨ ਘਈ

ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ ਦੀ ਸੁਰਭੀ, ਅੰਜਲੀ, ਸ਼ਿਵਾਨੀ, ਧਰੁਵਿਕਾ ਅਤੇ ਨਿਰੰਕਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਸੀਨੀਅਰ ਮਹਿਲਾ 20-20 ਅੰਤਰ ਜਿਲ੍ਹਾ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਪੂਰਥਲਾ ਨੂੰ 8 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਕਪੂਰਥਲਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।  ਹੁਸ਼ਿਆਰਪੁਰ ਦੀ ਟੀਮ ਦੀ ਸ਼ਾਨਦਾਰ ਗੇਂਦਬਾਜ਼ੀ ਸਾਹਮਣੇ ਕਪੂਰਥਲਾ ਦਾ ਬੱਲੇਬਾਜ਼ੀ ਦਾ ਫੈਸਲਾ ਬਿਲਕੁੱਲ ਗਲਤ ਸਾਬਤ ਹੋਇਆ।  ਹੁਸ਼ਿਆਰਪੁਰ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਕਪੂਰਥਲਾ ਦੀ ਟੀਮ ਨੂੰ 12.4 ਓਵਰਾਂ ‘ਚ ਸਿਰਫ 27 ਦੌੜਾਂ ‘ਤੇ ਢੇਰ ਕਰ ਦਿੱਤਾ।  ਕਪੂਰਥਲਾ ਦੀ ਟੀਮ ਦਾ ਕੋਈ ਵੀ ਬੱਲੇਬਾਜ਼ ਦੋਹਰੇ ਅੰਕ ਤੱਕ ਨਹੀਂ ਪਹੁੰਚ ਸਕਿਆ।  ਹੁਸ਼ਿਆਰਪੁਰ ਵਲੋਂ  ਸੁਰਭੀ, ਅੰਜਲੀ, ਧਰੁਵਿਕਾ ਸੇਠ ਅਤੇ ਸ਼ਿਵਾਨੀ ਨੇ ਡਿਫੈਂਸ ਗੇਂਦਬਾਜ਼ੀ ਕਰਦੇ ਹੋਏ ਕਪੂਰਥਲਾ ਦੀ ਟੀਮ ਨੂੰ 27 ਦੌੜਾਂ ਤੱਕ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ।  ਜਿਸ ‘ਚ ਸੁਰਭੀ ਨੇ 6 ਦੌੜਾਂ ‘ਤੇ 3 ਵਿਕਟਾਂ, ਅੰਜਲੀ ਸ਼ਿਮਰ ਨੇ 7 ਦੌੜਾਂ ‘ਤੇ 3 ਵਿਕਟਾਂ, ਧ੍ਰਵਿਕਾ ਸੇਠ ਅਤੇ ਸ਼ਿਵਾਨੀ ਨੇ 2-2 ਦੌੜਾਂ ‘ਤੇ 2-2 ਵਿਕਟਾਂ ਹਾਸਲ ਕੀਤੀਆਂ |  20 ਓਵਰਾਂ ‘ਚ ਜਿੱਤ ਲਈ 28 ਦੌੜਾਂ ਦਾ ਟੀਚਾ ਲੈ ਕੇ ਬੱਲੇਬਾਜ਼ੀ ਕਰਨ ਆਈ ਹੁਸ਼ਿਆਰਪੁਰ ਦੀ ਟੀਮ ਨੇ 3.2 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 28 ਦੌੜਾਂ ਬਣਾ ਕੇ ਮੈਚ ਜਿੱਤ ਲਿਆ ਅਤੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕਰ ਲਿਆ |  ਹੁਸ਼ਿਆਰਪੁਰ ਵੱਲੋਂ ਨਿਰੰਕਾ ਨੇ ਟੂਰਨਾਮੈਂਟ ਵਿੱਚ ਆਪਣੀ ਚੰਗੀ ਬੱਲੇਬਾਜ਼ੀ ਜਾਰੀ ਰੱਖੀ ਅਤੇ ਸਿਰਫ਼ 6 ਗੇਂਦਾਂ ਵਿੱਚ 16 ਦੌੜਾਂ ਬਣਾਈਆਂ।  ਕਪਤਾਨ ਪੂਜਾ ਦੇਵੀ ਨੇ 8 ਦੌੜਾਂ ਅਤੇ ਅੰਜਲੀ ਸ਼ਿਮਰ ਨੇ 4 ਦੌੜਾਂ ਬਣਾਈਆਂ।  ਡਾ: ਘਈ ਨੇ ਦੱਸਿਆ ਕਿ ਇਸ ਤਰ੍ਹਾਂ ਹੁਸ਼ਿਆਰਪੁਰ ਦੀ ਟੀਮ ਨੇ ਆਪਣੇ ਗਰੁੱਪ ‘ਚ 4 ਲੀਗ ਮੈਚ ਖੇਡ ਕੇ 12 ਅੰਕ ਹਾਸਲ ਕਰਕੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕੀਤਾ |  ਟੀਮ ਦੀ ਇਸ ਵੱਡੀ ਜਿੱਤ ‘ਤੇ ਪ੍ਰਧਾਨ ਦਲਜੀਤ ਸਿੰਘ ਖੇਲਾ, ਵਿਵੇਕ ਸਾਹਨੀ, ਡਾ: ਪੰਕਜ ਸ਼ਿਵ ਅਤੇ ਸਮੂਹ ਐਚ.ਡੀ.ਸੀ.ਏ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਟੀਮ ਨੂੰ ਵਧਾਈ ਦਿੱਤੀ |  ਹੁਸ਼ਿਆਰਪੁਰ ਟੀਮ ਦੇ ਜ਼ਿਲ੍ਹਾ ਕੋਚ ਦਵਿੰਦਰ ਕੌਰ ਕਲਿਆਣ, ਟੀਮ ਮੈਨੇਜਰ ਅਤੇ ਜ਼ਿਲ੍ਹਾ ਟਰੇਨਰ, ਸਾਬਕਾ ਕੌਮੀ ਖਿਡਾਰੀ ਕੁਲਦੀਪ ਧਾਮੀ ਅਤੇ ਜ਼ਿਲ੍ਹਾ ਕੋਚ ਦਲਜੀਤ ਸਿੰਘ, ਦਲਜੀਤ ਧੀਮਾਨ ਅਤੇ ਅਸ਼ੋਕ ਸ਼ਰਮਾ ਨੇ ਵੀ ਟੀਮ ਦੇ ਖਿਡਾਰੀਆਂ ਨੂੰ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਕੂਲ ਆਫ ਹੈਪੀਨੈਸ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਣਗੇ :- ਡਾ: ਰਾਜਕੁਮਾਰ ਚੱਬੇਵਾਲ
Next articleਜੇਕਰ ਬਾਣੀ ਗੁਰੂ ਹੈ ਤਾਂ ਬਾਣੀ ਉਚਾਰਨ ਵਾਲੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਗੁਰੂ ਕਿਉਂ ਨਹੀਂ ਹਨ : ਸੰਤ ਕੁਲਵੰਤ ਰਾਮ ਭਰੋਮਜਾਰਾ