HOME ਹੁਸ਼ਿਆਰਪੁਰ ਦੇ ਟਾਪਰਾਂ ਨੇ ਪ੍ਰਸ਼ਾਸਕੀ ਤਜਰਬਾ, ਲੀਡਰਸ਼ਿਪ ਅਤੇ ਜਨਤਕ ਸੇਵਾ ਲਈ ਪ੍ਰੇਰਨਾ...

ਹੁਸ਼ਿਆਰਪੁਰ ਦੇ ਟਾਪਰਾਂ ਨੇ ਪ੍ਰਸ਼ਾਸਕੀ ਤਜਰਬਾ, ਲੀਡਰਸ਼ਿਪ ਅਤੇ ਜਨਤਕ ਸੇਵਾ ਲਈ ਪ੍ਰੇਰਨਾ ਪ੍ਰਾਪਤ ਕੀਤੀ

ਹੁਸ਼ਿਆਰਪੁਰ    (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦੇ “ਏਕ ਦਿਨ ਡੀਸੀ ਕੇ ਸਾਥ” ਪ੍ਰੋਗਰਾਮ ਦੇ ਵਿਸ਼ੇਸ਼ ਉਪਰਾਲੇ ਤਹਿਤ, ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੁਸ਼ਿਆਰ ਵਿਦਿਆਰਥੀਆਂ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਇੱਕ ਪ੍ਰੇਰਨਾਦਾਇਕ ਦਿਨ ਬਿਤਾਇਆ। ਸਵੇਰੇ 9 ਵਜੇ ਤੋਂ ਬਾਅਦ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ‘ਤੇ ਦੇਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਇੱਕ ਛੋਟੀ ਵਿਕਾਸ ਯੋਜਨਾ ਮੀਟਿੰਗ ਵਿੱਚ ਵੀ ਹਿੱਸਾ ਲਿਆ ਜਿੱਥੇ ਜ਼ਿਲ੍ਹੇ ਦੇ ਵਿਕਾਸ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਬਾਅਦ ਵਿੱਚ ਉਨ੍ਹਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸਡੀਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸਡੀਐਮ ਟਾਂਡਾ ਪਰਮਪ੍ਰੀਤ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧਾ। ਸ਼ਾਮ 4 ਵਜੇ ਦੇ ਕਰੀਬ, ਉਨ੍ਹਾਂ ਨੂੰ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਅਤੇ ਵਣ ਚੇਤਨਾ ਪਾਰਕ ਬਸੀ ਪੁਰਾਣੀ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਲਾਇਬ੍ਰੇਰੀ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਅਤੇ ਉੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ। ਦਿਨ ਦੇ ਅੰਤ ਵਿੱਚ, ਵਿਦਿਆਰਥੀਆਂ ਅਤੇ ਡਿਪਟੀ ਕਮਿਸ਼ਨਰ ਵਿਚਕਾਰ ਇੱਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਡਿਪਟੀ ਕਮਿਸ਼ਨਰ ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਯੁੱਧ ਨਸ਼ਿਆਂ ਵਿਰੁੱਧ
Next articleਰਣਵੀਰ ਸਚਦੇਵਾ ਨੇ ਆਪਣਾ ਜਨਮਦਿਨ ਆਸ਼ਾ ਕਿਰਨ ਸਕੂਲ ਦੇ ਸਪੈਸ਼ਲ ਬੱਚਿਆਂ ਨਾਲ ਮਨਾਇਆ