ਕਪੂਰਥਲਾ (ਕੌੜਾ)- ਭਾਰਤ ਦੇ 75 ਵੇ ਆਜ਼ਾਦੀ ਦਿਵਸ ਨੂੰ ਸਮਰਪਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਸਿਨੇਮਾ ਵਿਚ ਭਾਰਤ ਦੀ ਵੰਡ ਦਾ ਚਿਤਰਨ ਸਬੰਧੀ ਵਿਸ਼ੇ ਤੇ ਆਨਲਾਈਨ ਗੈਸਟ ਲੈਕਚਰ ਕਰਵਾਇਆ ਗਿਆ ।ਇਸ ਗੈਸਟ ਲੈਕਚਰ ‘ਚ ਕਾਲਜ ਦੇ ਸਟਾਫ ਸਮੇਤ 69 ਵਿਦਿਆਰਥੀਆਂ ਨੇ ਹਾਜ਼ਰੀ ਭਰੀ । ਇਸ ਮੌਕੇ ਡਾ. ਰਾਕੇਸ਼ ਬਾਵਾ ਐਸੋਸੀਏਟ ਪ੍ਰੋਫੈਸਰ ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਨੇ ਮੁੱਖ ਮਹਿਮਾਨ ਵਜੋਂ ਆਨਲਾਈਨ ਗੈਸਟ ਲੈਕਚਰ ਦਿੱਤਾ ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਭਾਰਤ ਦੀ ਵੰਡ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ।ਉਪਰੋਕਤ ਤੋਂ ਇਲਾਵਾ ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਜੋ ਲਕੀਰ ਖਿੱਚੀ ਗਈ ਹੈ । ਉਸ ਨੂੰ ਖਿੱਚਣ ਲਈ ਸਰਕਾਰ ਵੱਲੋਂ ਕਿੰਨਾ ਸਮਾਂ ਲਗਾਇਆ ਉਸ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਤੇ ਨਾਲ ਹੀ ਉਨ੍ਹਾਂ ਨੇ ਭਾਰਤ ਪਾਕਿਸਤਾਨ ਦੀ ਵੰਡ ਨਾਲ ਸਬੰਧਿਤ ਕੁਝ ਫ਼ਿਲਮਾਂ ਦਾ ਜ਼ਿਕਰ ਵੀ ਕੀਤਾ ਜੋ ਕਿ ਭਾਰਤ ਪਾਕਿਸਤਾਨ ਦੀ ਵੰਡ ਦਾ ਚਿਤਰਨ ਰੂਪਮਾਨ ਬਿਆਨ ਕਰਦੀਆਂ ਹਨ ।ਕਾਲਜ ਦੇ ਓ .ਐੱਸ .ਡੀ. ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਭਾਰਤ ਪਾਕਿਸਤਾਨ ਵੰਡ ਨਾਲ ਸਬੰਧਿਤ ਬਣੀਆਂ ਫਿਲਮਾਂ ਨੂੰ ਦੇਖਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਡਾ. ਪਰਮਜੀਤ ਕੌਰ ਮੁਖੀ ਵਿਗਿਆਨ ਵਿਭਾਗ ਨੇ ਕੋਆਰਡੀਨੇਟਰ ਦੇ ਤੌਰ ਤੇ ਭੂਮਿਕਾ ਨਿਭਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਗੈਸਟ ਲੈਕਚਰ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਤੇ ਕਿਹਾ ਕਿ ਅਜਿਹੇ ਗੈਸਟ ਲੈਕਚਰ ਵਿਦਿਆਰਥੀ ਵਰਗ ਲਈ ਬਹੁਤ ਹੀ ਮਹੱਤਵਪੂਰਨ ਹਨ ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਮੁਖੀ ਕਾਮਰਸ ਵਿਭਾਗ ਨੇ ਮੁੱਖ ਬੁਲਾਰੇ ਦਾ ਤਹਿ ਦਿਲੋਂ ਧੰਨਵਾਦ ਕੀਤਾ ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly