ਨਵੀਂ ਦਿੱਲੀ — ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ‘ਤੇ ਕੀਤੀ ਗਈ ਬੈਰੀਕੇਡਿੰਗ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਟਿੱਪਣੀ ਕਰਦੇ ਹੋਏ ਕਿਹਾ ਕਿ ਕੋਈ ਸੂਬਾ ਰਾਸ਼ਟਰੀ ਰਾਜਮਾਰਗ ਨੂੰ ਕਿਵੇਂ ਰੋਕ ਸਕਦਾ ਹੈ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਆਵਾਜਾਈ ਨੂੰ ਕੰਟਰੋਲ ਕਰਨਾ ਰਾਜ ਸਰਕਾਰ ਦਾ ਕੰਮ ਹੈ।ਇਸ ਦੇ ਲਈ ਬਾਰਡਰ ਨੂੰ ਖੁੱਲ੍ਹਾ ਰੱਖੋ ਅਤੇ ਆਵਾਜਾਈ ਨੂੰ ਕੰਟਰੋਲ ਕੀਤਾ ਜਾਵੇ।ਸੁਪਰੀਮ ਕੋਰਟ ਨੇ ਇਹ ਟਿੱਪਣੀ ਹਰਿਆਣਾ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀ।ਜਸਟਿਸ ਸੂਰਿਆ ਕਾਂਤ ਅਤੇ ਉਜਲ ਭੁਆਨ ਦੀ ਬੈਂਚ ਨੇ ਇਹ ਟਿੱਪਣੀਆਂ ਉਦੋਂ ਕੀਤੀਆਂ ਜਦੋਂ ਹਰਿਆਣਾ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੂਬਾ ਹਾਈ ਕੋਰਟ ਦੇ 10 ਜੁਲਾਈ ਦੇ ਹੁਕਮਾਂ ਵਿਰੁੱਧ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਵਿੱਚ ਹੈ। ਅਦਾਲਤ ਨੇ ਉਸ ਨੂੰ ਸੱਤ ਦਿਨਾਂ ਦੇ ਅੰਦਰ ਹਾਈਵੇਅ ਖੋਲ੍ਹਣ ਦਾ ਨਿਰਦੇਸ਼ ਦਿੱਤਾ ਸੀ। ਇਸ ‘ਤੇ ਜਸਟਿਸ ਭੂਆ ਨੇ ਕਿਹਾ ਕਿ ਕੋਈ ਰਾਜ ਹਾਈਵੇਅ ਨੂੰ ਕਿਵੇਂ ਰੋਕ ਸਕਦਾ ਹੈ? ਟਰੈਫਿਕ ਦਾ ਪ੍ਰਬੰਧ ਕਰਨਾ ਉਸ ਦਾ ਫਰਜ਼ ਹੈ। ਅਸੀਂ ਇਸਨੂੰ ਖੋਲ੍ਹਣ ਲਈ ਕਹਿ ਰਹੇ ਹਾਂ, ਪਰ ਇਸਨੂੰ ਕੰਟਰੋਲ ਵੀ ਕਰ ਰਹੇ ਹਾਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly