ਵੱਖ-ਵੱਖ ਖਰੀਦ ਏਜੰਸੀਆਂ ਨੇ ਖਰੀਦਿਆ 655 ਮੀਟ੍ਰਿਕ ਟਨ ਝੋਨਾ, ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀਆਂ ਬਣਾਈਆਂ ਜਾ ਰਹੀਆਂ ਯਕੀਨੀ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1158 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 57 ਫੀਸਦੀ ਫ਼ਸਲ, 655 ਮੀਟ੍ਰਿਕ ਟਨ, ਵੱਖ-ਵੱਖ ਏਜੰਸੀਆਂ ਵੱਲੋਂ ਖ਼ਰੀਦੀ ਜਾ ਚੁੱਕੀ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕਰਦਿਆਂ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ 25 ਸਤੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 560 ਮੀਟਰਿਕ ਟਨ, ਮਾਰਕਫੈੱਡ ਵੱਲੋਂ 17 ਮੀਟਰਿਕ ਟਨ, ਪਨਸਪ ਵੱਲੋਂ 40 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 28 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 10 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 0.75 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜਦਕਿ 0.44 ਕਰੋੜ ਰਪਏ ਦੀ ਅਦਾਇਗੀ ਵੀ ਪ੍ਰਗਤੀ ਅਧੀਨ ਹੈ ਜੋ ਜਲਦ ਹੀ ਕਿਸਾਨਾਂ ਦੇ ਖਾਤਿਆਂ ਵਿਚ ਪੈ ਜਾਵੇਗੀ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 415 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 388 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਿਸਾਨਾ ਦੇ ਖਾਤਿਆਂ ਵਿਚ ਟਰਾਂਸਫਰ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਪੱਕੇ ਹੋਏ ਅਤੇ ਸੁੱਕਾ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


