HOME ਜਿਸ ਤਰ੍ਹਾਂ ਸੈਨੇਟ ਦੀ ਚੋਣ ਪਿਛਲੇ ਲੰਬੇ ਸਮੇ ਤੋਂ ਚੱਲਦੀ ਆ ਰਹੀ...

ਜਿਸ ਤਰ੍ਹਾਂ ਸੈਨੇਟ ਦੀ ਚੋਣ ਪਿਛਲੇ ਲੰਬੇ ਸਮੇ ਤੋਂ ਚੱਲਦੀ ਆ ਰਹੀ ਹੈ ਇਸੇ ਤਰ੍ਹਾਂ ਹੀ ਅੱਗੇ ਚੱਲਦੀ ਰਹੇਗੀ : ਬਰਿੰਦਰ ਸਿੰਘ ਪ੍ਰਮਾਰ

ਬਰਿੰਦਰ ਸਿੰਘ ਪ੍ਰਮਾਰ

ਹੁਸ਼ਿਆਰਪੁਰ,  (ਸਮਾਜ ਵੀਕਲੀ)  (ਤਰਸੇਮ ਦੀਵਾਨਾ) – ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਅੰਦਰ ਪਿਛਲੇ 60 ਸਾਲਾਂ ਤੋਂ ਸੈਨੇਟ ਅਤੇ ਸਿੰਡੀਕੇਟ ਰਾਹੀ ਚੱਲ ਰਹੇ ਪ੍ਰਬੰਧ ਨੂੰ ਤੋੜਨਾ  ਸ਼ਰੇਆਮ ਧੱਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਾ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਨੇ  ਸਾਡੇ ਪੱਤਰਕਾਰ ਨਾਲ ਕੀਤਾ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਤੇ ਘਿਣਾਉਣੀ ਹਰਕਤ ਕਰਕੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਛੇੜਛਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਮਨਸੂਬੇ ਕਦੀ ਵੀ ਕਾਮਯਾਬ ਨਹੀ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕੇਂਦਰ ਦੀ ਸਰਕਾਰ ਵਲੋਂ ਆਪਣੀਆਂ ਮਨਮਰਜ਼ੀਆਂ ਕਰਕੇ ਬਹੁਤੇ ਅਧਿਕਾਰਾਂ ਨੂੰ ਖਤਮ ਕਰਕੇ ਕੇਂਦਰੀਕਰਨ ਤੇ ਭਗਵਾਂਕਰਨ ਦੇ ਤਹਿਤ ਰਾਜਾ ਦੇ ਅਧਿਕਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ । ਜਿਸ ਦੇ ਤਹਿਤ ਹੁਣ ਸੈਨੇਟ ਦੀ ਤਾਕਤ ਨੂੰ ਘਟਾ ਕੇ 90 ਮੈਂਬਰਾਂ ਤੋਂ 31 ਮੈਂਬਰਾਂ ਤੱਕ ਸੀਮਿਤ ਕਰ ਦਿੱਤਾ ਹੈ ਜਦ ਕਿ ਇਹ ਸਭ ਕੁਝ ਸਹਿਣਯੋਗ ਨਹੀਂ ਹੈ । ਉਹਨਾਂ ਕਿਹਾ ਕਿ ਜਿਸ ਵਿੱਚ 18 ਚੁਣੇ ਹੋਏ ਅਤੇ 6 ਨਾਮਜਦ ਅਤੇ 07 ਆਹੁਦੇਦਰ ਹੋਰ ਸ਼ਾਮਿਲ ਹੋਣਗੇ। ਉਨ੍ਹਾ ਕਿਹਾ ਕਿ ਜਿਸ ਤਰ੍ਹਾਂ ਸੈਨੇਟ ਦੀ ਚੋਣ ਪ੍ਰਣਾਲੀ ਰਾਹੀਂ ਪਿਛਲੇ ਲੰਬੇ ਸਮੇ ਤੋਂ ਚੱਲਦੀ ਆ ਰਹੀ ਉਹ ਇਸੇ ਤਰ੍ਹਾਂ ਹੀ ਚੱਲਦੀ ਰਹੇਗੀ ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋ ਪ੍ਰਬੰਧਕੀ ਢਾਂਚੇ ਨੂੰ ਸਿੱਧੇ ਰੂਪ ਵਿੱਚ ਖਤਮ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਨੇ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਵਿੱਚ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਜਿਸਦੇ ਦੇ ਖਿਲਾਫ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਦੇ ਖਿਲਾਫ ਸੰਘਰਸਸ਼ੀਲ ਵਿਦਿਆਰਥੀਆਂ ਦੇ ਸੰਘਰਸ਼ ਨਾਲ   ਇੱਕ ਮੁੱਠਤਾ ਜਾਹਿਰ ਕਰਦਿਆ ਕਿਹਾ ਕਿ ਪੰਜਾਬ ਦੇ ਸਾਰੇ ਵਰਗਾ ਨੂੰ ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ, ਅਤੇ ਹੋਰ ਸੰਘਰਸ਼ਸ਼ੀਲ ਧਿਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਨੌਜਵਾਨ ਵਿਦਿਆਰਥੀਆਂ ਦਾ ਸਾਥ ਦੇਣਾ ਚਾਹੀਦਾ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleUK Prison Crisis: The Palestine Action Manhunt and Release Errors
Next articleਪਰਿਵਾਰਕ ਸੈਰ ਦੀ ਸਫਲਤਾ ਤੋਂ ਬਾਅਦ, ਫਿੱਟ ਬਾਈਕਰ ਕਲੱਬ ਨੇ ਸ਼ਹਿਰ ਵਿੱਚ ਇੱਕ ਧੰਨਵਾਦ ਵਾਕ ਦਾ ਆਯੋਜਨ ਕੀਤਾ।