HOME ਝਾੜੂ ਨੂੰ ਤੀਲਾ-ਤੀਲਾ ਕਰਕੇ ਕਾਂਗਰਸੀ ਕੌਂਸਲਰਾਂ ਦਾ ਰੋਸ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ...

ਝਾੜੂ ਨੂੰ ਤੀਲਾ-ਤੀਲਾ ਕਰਕੇ ਕਾਂਗਰਸੀ ਕੌਂਸਲਰਾਂ ਦਾ ਰੋਸ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ

17

ਲੁਧਿਆਣਾ   (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਵਾਰਡ ਨੰਬਰ 31 ਅਤੇ 43 ਦੇ ਕਾਂਗਰਸੀ ਕੌਂਸਲਰਾਂ ਵੱਲੋਂ ਸਾਂਝੇ ਤੌਰ ‘ਤੇ ਢੋਲੇਵਾਲ ਵਿਖੇ ਝਾੜੂ ਨੂੰ ਤੀਲਾ-ਤੀਲਾ ਕਰਕੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਵਾਰਡ ਨੰਬਰ 31 ਦੀ ਕੌਂਸਲਰ ਹਰਮਨਦੀਪ ਕੌਰ ਚਾਹਲ ਦੇ ਪਤੀ ਸਵਰਨਦੀਪ ਸਿੰਘ ਚਾਹਲ ਅਤੇ ਵਾਰਡ ਨੰਬਰ 43 ਦੇ ਕੌਂਸਲਰ ਅਰਜਨ ਸਿੰਘ ਚੀਮਾ ਨੇ ਕਿਹਾ ਕਿ ਬੇਅਦਬੀ ਕਾਨੂੰਨ ਬਣਾਉਣ ਵਾਲੀ ਸਰਕਾਰ ਹੁਣ ਇਸ ਹੱਦ ਤੱਕ ਪਹੁੰਚ ਗਈ ਹੈ ਕਿ ਝਾੜੂ ਦੇ ਤੀਲੇ ਕਰਨ ਵਰਗੇ ਮਾਮਲਿਆਂ ਵਿੱਚ ਵੀ ਲੋਕਾਂ ਉੱਤੇ ਪਰਚੇ ਦਰਜ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਈ ਝਾੜੂਆਂ ਨੂੰ ਤੀਲਾ-ਤੀਲਾ ਕੀਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਲਲਕਾਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵਿੱਚ ਹਿੰਮਤ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਪਰਚਾ ਦਰਜ ਕਰਕੇ ਦਿਖਾਵੇ। ਆਗੂਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਵਾਅਦਿਆਂ ਦੇ ਆਧਾਰ ‘ਤੇ ਸਰਕਾਰ ਸੱਤਾ ਵਿੱਚ ਆਈ ਸੀ, ਉਹ ਬੀਤੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਣ ਜਦੋਂ “ਝਾੜੂ ਦੇ ਤੀਲੇ ਖਿਲਰਣੇ ਸ਼ੁਰੂ ਹੋਏ ਹਨ” ਤਾਂ ਸਰਕਾਰ ਲੋਕਾਂ ਉੱਤੇ ਪਰਚੇ ਦਰਜ ਕਰਕੇ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਇਸ ਮੌਕੇ ਪ੍ਰਦੀਪ ਕੁਮਾਰ, ਬਲਜੀਤ ਸਿੰਘ ਚੀਮਾ, ਅਮਰੀਕ ਸਿੰਘ, ਜਸਵੰਤ ਸਿੰਘ ਸੁੱਖਾ, ਸੁਖਦੇਵ ਸਿੰਘ ਮੰਡੇਰ, ਜਗਦੇਵ ਸਿੰਘ ਬੈਂਸ, ਕੁਲਦੀਪ ਸਿੰਘ ਪੰਧੇਰ, ਪਰਮਿੰਦਰ ਸਿੰਘ, ਮੇਹਰ ਸਿੰਘ, ਰਜੇਸ਼ ਸ਼ਰਮਾ, ਸਾਵਨ ਸਿੰਘ, ਦੀਪਕ ਮੈਨਰੋ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨਵਾਂਸ਼ਹਿਰ ਪੁਲਿਸ ਦੀ ਵੱਡੀ ਕਾਮਯਾਬੀ: 16 ਸਾਲਾ ਨਾਬਾਲਗ ਲੜਕੀ ਦੇ ਕਤਲ ਦੀ ਗੁੱਥੀ ਸੁਲਝਾਈ, ਮੁਲਜ਼ਮ ਅਟੈਚੀ ਕੇਸ ਸਮੇਤ ਕਾਬੂ
Next articleਕਾਠਗੜ੍ਹ ਦੇ ਸਰਕਾਰੀ ਹਸਪਤਾਲ ਦੀ ਹਾਲਤ ਖ਼ੁਦ ਵੈਂਟੀਲੇਟਰ ‘ਤੇ, ਪੰਜਾਬ ਸਰਕਾਰ ਦਾ ਦਿੱਲੀ ਮਾਡਲ ਫੇਲ੍ਹ: ਰਾਜਾ ਵੜਿੰਗ