HOME 9 ਜੁਲਾਈ ਦੀ ਹੜਤਾਲ ਸਫਲ ਬਣਾਉਣ ਲਈ ਜਥੇਬੰਦੀਆਂ ਦੀ ਮੀਟਿੰਗ ਹੋਈ

9 ਜੁਲਾਈ ਦੀ ਹੜਤਾਲ ਸਫਲ ਬਣਾਉਣ ਲਈ ਜਥੇਬੰਦੀਆਂ ਦੀ ਮੀਟਿੰਗ ਹੋਈ

1

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) 10 ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਹੋਰ ਸੰਗਠਨਾਂ ਦੇ ਸਾਂਝੇ ਮੰਚ ਵੱਲੋਂ 9 ਜੁਲਾਈ ਨੂੰ ਕੀਤੀ ਜਾ ਰਹੀ ਰਾਸ਼ਟਰਵਿਆਪੀ ਹੜਤਾਲ ਦੀ ਤਿਆਰੀ ਲਈ ਅੱਜ ਮਜਦੂਰ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਵਲੋਂ ਨਵਾਂਸ਼ਹਿਰ ਵਿਖੇ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਦੇ ਵਰਕਰ 9 ਜੁਲਾਈ ਨੂੰ ਬੱਸ ਅੱਡਾ ਨਵਾਂਸ਼ਹਿਰ ਵਿਖੇ ਇਕੱਠੇ ਹੋਕੇ ਰੈਲੀ ਅਤੇ ਪ੍ਰਦਰਸ਼ਨ ਕਰਨਗੇ।ਉਹਨਾਂ ਨੇ ਕਿਹਾ ਕਿ ਅੱਜ ਮਜਦੂਰ ਜਮਾਤ ਸਾਹਮਣੇ ਵੱਡੀਆਂ ਚਣੌਤੀਆਂ ਹਨ।ਉਹਨਾਂ ਕਿਹਾ ਕਿ ਚਾਰ ਕਿਰਤ ਕੋਡ ਮੋਦੀ ਸਰਕਾਰ ਦਾ ਮਜਦੂਰ ਵਰਗ ਉੱਤੇ ਘਾਤਕ ਹਮਲਾ ਹਨ। ਇਹ ਕਿਰਤ ਕੋਡ ਮਜਦੂਰਾਂ ਦੇ ਜਥੇਬੰਦ ਹੋਣ, ਸੰਘਰਸ਼ ਕਰਨ,ਹੜਤਾਲ ਕਰਨ ਵਰਗੇ ਕਿਰਤੀਆਂ ਦੇ ਬੁਨਿਆਦੀ ਅਧਿਕਾਰਾਂ ਉੱਤੇ ਡਾਕਾ ਹਨ।ਜਿਸਤੋਂ ਇਹ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਲਈ ਕਿਰਤੀ ਵਰਗ ਸਿਰਫ ਪੂੰਜੀਪਤੀਆਂ ਦੇ ਮੁਨਾਫੇ ਦੇ ਆਧਾਰ ਤੋਂ ਬਿਨਾਂ ਹੋਰ ਕੁਝ ਵੀ ਨਹੀਂ।ਆਗੂਆਂ ਨੇ ਕਿਹਾ ਕਿ ਮਜਦੂਰ ਵਰਗ ਦੇ ਕੰਮ ਸਥਾਨ ਬੇਹੱਦ ਅਸੁਰੱਖਿਅਤ ਹਨ। ਆਗੂਆਂ ਨੇ ਚਾਰ ਲੇਬਰ ਕੋਡ ਰੱਦ ਕਰਨ,ਮੌਜੂਦਾ ਮਜ਼ਦੂਰ ਕਾਨੂੰਨਾਂ ਨੂੰ ਲਾਗੂ ਕਰਨ, ਉਦਯੋਗਿਕ ਦੁਰਘਟਨਾਵਾਂ ਨੂੰ ਰੋਕਣ ਲਈ ਪੁਖਤਾ ਸੁਰੱਖਿਆ ਉਪਾਅ ਕਰਨ, ਫੈਕਟਰੀ ਇੰਸਪੈਕਟਰਾਂ ਉੱਤੇ ਸੁਰੱਖਿਆ ਉਲੰਘਣ ਰੋਕਣ ‘ਚ ਲਾਪ੍ਰਵਾਹੀ ਵਰਤਣ ਲਈ ਕਾਰਵਾਈ ਕਰਨ,ਜਨਤਕ ਅਦਾਰਿਆਂ ਅਤੇ ਜਾਇਦਾਦਾਂ ਦਾ ਨਿੱਜੀਕਰਨ, ਵਿਕਰੀ, ਪੈਸੇ ਦੀ ਅਦਾਇਗੀ ਨੂੰ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨਵੀਂ ਪੈਨਸ਼ਨ ਸਕੀਮ ਰੱਦ ਕਰਨ,ਆਸ਼ਾ, ਮਿਡ ਡੇ ਮੀਲ, ਆਂਗਣਵਾੜੀ ਅਤੇ ਹੋਰ ਕੇਂਦਰੀ ਸਕੀਮਾਂ ਹੇਠ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਅਤੇ ਹੱਕ ਦੇਣ, ਦੇਸ਼ ਭਰ ਵਿੱਚ ਘੱਟੋ-ਘੱਟ ਮਜ਼ਦੂਰੀ 26,000 ਰੁਪਏ ਮਾਸਿਕ ਕਰਨ। ਅਮੀਰਾਂ ‘ਤੇ ਵਧੇਰੇ ਟੈਕਸ (ਅਰਬਪਤੀਆਂ ‘ਤੇ 4% ਦਾ ਵੈਲਥ ਟੈਕਸ) ਲਗਾਉਣ , ਖੇਤੀਬਾੜੀ ਮਾਰਕੀਟਿੰਗ ਐਕਟ ਵਰਗੇ ਡਰਾਫਟ ਨੂੰ ਰੱਦ ਕਰਨਾ, ਸਮਾਜਿਕ ਸੁਰੱਖਿਆ ਅਤੇ ਰੋਜ਼ਗਾਰਦੀ ਗਰੰਟੀ, ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਮਗਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਐਕਟ) ਲਈ ਫੰਡਿੰਗ ਵਿੱਚ 50% ਵਾਧਾ, ਆਰਥਿਕ ਨੀਤੀਆਂ ਵਿੱਚ ਜਨਤਕ ਨਿਵੇਸ਼ ਨੂੰ ਵਧਾਉਣਾ, ਕਰਮਚਾਰੀਆਂ ਦੀਆਂ ਮਜ਼ਦੂਰੀ ਵਿੱਚ ਵਾਧਾ ਕਰਨਾ, ਜੀ ਐਸ ਟੀ ਵਰਗੇ ਅਪ੍ਰਤੱਖ ਟੈਕਸਾਂ ਦੇ ਬੋਝ ਨੂੰ ਘਟਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਇਹ ਹੜਤਾਲ ਮਜ਼ਦੂਰਾਂ, ਕਿਸਾਨਾਂ ਅਤੇ ਸਮਾਜਿਕ ਸਮੂਹਾਂ ਦੇ ਹੱਕਾਂ ਲਈ ਇੱਕ ਵੱਡੀ ਲੜਾਈ ਦਾ ਹਿੱਸਾ ਹੈ, ਜੋ ਕਿ ਸਰਕਾਰੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਕਰ ਰਹੀ ਹੈ। ਇਸ ਮੀਟਿੰਗ ਵਿਚ ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ, ਜਿਲਾ ਪ੍ਰਧਾਨ ਗੁਰਦਿਆਲ ਰੱਕੜ, ਟਰੇਡ ਯੂਨੀਅਨ ਆਗੂ ਕੁਲਦੀਪ ਸਿੰਘ ਦੌੜਕਾ, ਗੁਰਦਿਆਲ ਸਿੰਘ ਮਹਿੰਦੀ ਪੁਰ, ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਆਗੂ ਸੋਹਣ ਸਿੰਘ ਅਟਵਾਲ, ਸੁਰਿੰਦਰ ਸਿੰਘ ਮਹਿਰਮ ਪੁਰ, ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੇ ਜਿਲਾ ਪ੍ਰਧਾਨ ਸ਼ਕੁੰਤਲਾ ਸਰੋਏ, ਰਾਜਵਿੰਦਰ ਕੌਰ, ਉਸਾਰੀ ਮਿਸਤਰੀ ਮਜਦੂਰ ਯੂਨੀਅਨ ਦੇ ਪ੍ਰਧਾਨ ਸ਼ਿਵ ਨੰਦਨ, ਪੇਂਡੂ ਮਜਦੂਰ ਯੂਨੀਅਨ ਦੇ ਜਿਲਾ ਆਗੂ ਕਮਲਜੀਤ ਸਨਾਵਾ,ਰੇਹੜੀ ਵਰਕਰ ਯੂਨੀਅਨ ਦੇ ਆਗੂ ਹਰੇ ਰਾਮ ਨੇ ਵਿਚਾਰ ਰੱਖੇ। ਕੁਲਦੀਪ ਸਿੰਘ ਦੌੜਕਾ ਨੇ 9 ਜੁਲਾਈ ਨੂੰ ਸਾਂਝੀ ਰੈਲੀ ਅਤੇ ਮੁਜਾਹਰਾ ਕਰਨ ਦਾ ਵਿਚਾਰ ਰੱਖਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜੀ ਐਸ਼ ਕਲੇਰ ਅੰਤਰਰਾਸ਼ਟਰੀ ਕਬੱਡੀ ਕਮਟੈਟਰ ਨਿਉਜੀਲੈਡ ਨੂੰ ਰਵਾਨਾ ਹੋਏ ।
Next articleਦੇਸ਼ ਭਗਤ ਯਾਦਗਾਰ ਹਾਲ ਦੇ ਮਿਊਜ਼ੀਅਮ ਨੂੰ ਖਿੱਚ ਭਰਪੂਰ ਬਣਾਉਣ ਲਈ ਹੋਈਆਂ ਵਿਚਾਰਾਂ