HOME ਐੱਚ.ਪੀ. ਗੈਸ ਪਲਾਂਟ ਮੰਡਿਆਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਐੱਚ.ਪੀ. ਗੈਸ ਪਲਾਂਟ ਮੰਡਿਆਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

1

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਆਈ. ਏ. ਐੱਸ., ਸਿਵਲ ਸਰਜਨ ਹੁਸ਼ਿਆਰਪੁਰ ਡਾ.ਮਨਦੀਪ ਕਮਲ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵੱਲੋਂ ਐੱਚ.ਪੀ. ਗੈਸ ਪਲਾਂਟ, ਮੰਡਿਆਲਾ ਵਿਖੇ ਨਸ਼ਾ ਖ਼ੋਰੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਐੱਚ. ਪੀ. ਗੈਸ ਪਲਾਂਟ ਦੇ ਮੈਨੇਜਰ ਦੀਪਕ ਕੁਮਾਰ, ਸੰਚਿਤ ਕੰਸਲ ਸੇਫਟੀ ਅਫ਼ਸਰ ਰਵੀ ਕੁਮਾਰ, ਜਿਲ੍ਹਾ ਨਸ਼ਾ ਮੁਕਤੀ ਮੂੜ ਵਸੇਬਾ ਕੇਦਰ ਹੁਸ਼ਿਆਰਪੁਰ ਤੋਂ ਪ੍ਰਸ਼ਾਂਤ ਆਦਿਆਂ ਕਾਉਂਸਲਰ, ਅਮਨਦੀਪ ਤਿਵਾੜੀ, ਚਰਨਜੀਤ ਸਿੰਘ ਐਮ.ਪੀ.ਐੱਚ.ਡਬਲਊ. ਸਬ ਸੈਂਟਰ ਅਜੜਾਮ ਪੀ. ਐੱਚ. ਸੀ. ਹਾਰਟਾ ਬਡਲਾ, ਏ.ਐੱਸ.ਆਈ.ਕਸ਼ਮੀਰੀ ਲਾਲ ਚੋਂਕੀ ਨਸਰਾਲਾ, ਸੁਭਾਸ਼ ਚੰਦਰ ਵਿਸ਼ੇਸ਼ ਤੌਰ ਤੇਂ ਹਾਜ਼ਿਰ ਹੋਏ। ਇਸ ਮੌਕੇ ਕੇਂਦਰ ਦੇ ਮਾਹਿਰ ਕਾਉਸਲਰ ਪ੍ਰਸ਼ਾਂਤ ਆਦਿਆ ਵੱਲੋਂ ਵਰਕਰਾਂ ਨੂੰ ਵੱਖ-ਵੱਖ ਕਿਸਮ ਦੇ ਨਸ਼ਿਆਂ ਕਾਰਨ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਪੱਧਰ ‘ਤੇ ਪੈਣ ਵਾਲੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਇੱਕ ਬਿਮਾਰੀ ਹੈ ਜਿਸ ਦਾ ਸਮੇਂ ਸਿਰ ਅਤੇ ਸਹੀ ਇਲਾਜ ਸੰਭਵ ਹੈ। ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਲੈ ਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਦੌਰਾਨ ਨਸ਼ਾ ਮੁਕਤੀ ਸੇਵਾਵਾਂ, ਕਾਊਂਸਲਿੰਗ, ਦਵਾਈਆਂ ਰਾਹੀਂ ਇਲਾਜ ਅਤੇ ਮੁੜ ਵਸੇਬੇ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਭਾਗੀਦਾਰਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਕਾਉਂਸਲਰ ਪ੍ਰਸ਼ਾਂਤ ਨੇ ਟੈਲੀ-ਮਾਨਸ ਸੇਵਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਿਕ ਤਣਾਅ, ਚਿੰਤਾ, ਡਿਪਰੈਸ਼ਨ ਅਤੇ ਨਸ਼ੇ ਸਬੰਧੀ ਸਲਾਹ ਅਤੇ ਕਾਉਂਸਲਿੰਗ ਲਈ 24 ਘੰਟੇ ਚੱਲਣ ਵਾਲੀ ਮੁਫ਼ਤ ਹੈਲਪਲਾਈਨ 14416 ਅਤੇ 1800-89-14416 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਿਲ੍ਹਾ ਪੱਧਰ ’ਤੇ ਸਹਾਇਤਾ ਲਈ ਹੈਲਪਲਾਈਨ ਨੰਬਰ 85580-01882 ਉਪਲਬਧ ਹੈ। ਐੱਚ.ਪੀ. ਗੈਸ ਪਲਾਂਟ ਦੇ ਪ੍ਰਬੰਧਕਾਂ ਅਤੇ ਕਰਮਚਾਰੀਆਂ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕੇਂਦਰ ਦਾ ਸਟਾਫ, ਐੱਚ.ਪੀ. ਗੈਸ ਪਲਾਂਟ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਿੱਖ ਜਥੇਬੰਦੀਆਂ ਵੱਲੋਂ ਕੰਧਾਲਾ ਜੱਟਾਂ ਵਿਖੇ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ
Next articleਸਮੈਮ ਅਤੇ ਸੀ.ਡੀ.ਪੀ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ