9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਕੀਤੇ ਜਾ ਰਹੇ ਰੋਸ ਮਾਰਚ ਲਈ ਅਧਿਆਪਕਾਂ ਵਿੱਚ ਭਾਰੀ ਉਤਸ਼ਾਹ _ਗੋਰਮਿੰਟ ਟੀਚਰ ਯੂਨੀਅਨ 

ਕਪੂਰਥਲਾ ( ਕੌੜਾ)-  ਪੰਜਾਬ ਸਰਕਾਰ ਵਲੋਂ ਲਗਾਤਾਰ ਸੂਬੇ ਦੇ ਅਧਿਆਪਕਾਂ ਦੀਆਂ ਹਕੀ ਮੰਗਾਂ ਨੂੰ ਅਣਗੋਲਿਆਂ ਕੀਤੇ ਜਾਣ ਤੇ  ਸਮੁੱਚੇ ਅਧਿਆਪਕਾਂ ਵਿੱਚ ਵੱਡਾ ਰੋਸ ਹੈ।ਇਸੇ ਰੋਸ ਦੇ ਚਲਦਿਆਂ ਅਤੇ ਸਰਕਾਰ ਵੱਲੋਂ  ਮੰਗਾਂ ਪ੍ਰਤੀ ਹਾਂ ਪੱਖੀ  ਰਵੱਈਆ  ਨਾ ਅਪਨਾਏ ਜਾਣ ਕਰਕੇ ਸਾਂਝੇ ਅਧਿਆਪਕ ਮੋਰਚੇ ਵੱਲੋਂ  9 ਦਸੰਬਰ  ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਕੀਤੇ ਜਾਣ ਵਾਲੇ ਸੂਬਾ ਪੱਧਰੀ  ਰੋਸ ਮਾਰਚ ਲਈ ਅਧਿਆਪਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਗੋਰਮਿੰਟ ਟੀਚਰ ਯੂਨੀਅਨ ਦੇ ਜਿਲਾ ਪ੍ਰਧਾਨ ਸੁਖਚੈਨ ਸਿੰਘ ,ਪ੍ਰਦੀਪ ਸਿੰਘ ਘੁੰਮਣ,ਸੁਖਦੇਵ ਸਿੰਘ ਬੂਲਪੁਰ,ਕੰਵਰਦੀਪ ਸਿੰਘ ਕੇ.ਡੀ,ਜਗਜੀਤ ਸਿੰਘ ਬੂਲਪੁਰ,ਅਜੇ ਕੁਮਾਰ,ਅਸਵਨੀ ਕੁਮਾਰ,ਪਰਮਜੀਤ ਲਾਲ ਆਦਿ ਨੇ ਕਿਹਾ ਕਿ
 ਡੀ ਏ ਦਾ 12 ਫੀਸਦੀ ਬਕਾਇਆ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੇਂਡੂ ਭੱਤਾ ਬਹਾਲ ਕਰਨ, ਰਾਸ਼ਟਰੀ ਸਿੱਖਿਆ ਨੀਤੀ ਰੱਦ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਵਿੱਚ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, 228 ਪੀ ਟੀ ਆਈਜ਼ ਸਮੇਤ ਹਰ ਵਰਗ ਦੀਆਂ ਖਤਮ ਕੀਤੀਆਂ ਪੋਸਟਾਂ ਬਹਾਲ ਕਰਨ, ਖਾਲੀ ਅਸਾਮੀਆਂ ਪੂਰੇ ਤਨਖਾਹ ਸਕੇਲ ਵਿੱਚ ਭਰਨ, ਹਰ ਵਰਗ ਦੀਆਂ ਪ੍ਰਮੋਸ਼ਨਾਂ ਸਾਲ ਵਿੱਚ ਦੋ ਵਾਰ ਕਰਨ, ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਅਤੇ 2011 ਤੋਂ ਲਾਗੂ ਉਚੇਰੀ ਗਰੇਡ ਪੇਅ ਬਹਾਲ ਕਰਨ, 125 ਫੀਸਦੀ ਮਹਿੰਗਾਈ ਭੱਤੇ ‘ਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤਾ 2.59 ਦਾ ਗੁਣਾਂਕ ਦੇਣ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਸਮੇਤ ਅਧਿਆਪਕਾਂ ਦੀਆਂ ਭਖ਼ਦੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਦੇ ਨਾਂਹ ਪੱਖੀ ਰਵੱਈਏ ਵਿਰੁੱਧ ਸਮੁੱਚੇ ਪੰਜਾਬ ਵਿੱਚ ਲਾਮਬੰਦੀ ਕਰਨ ਲਈ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਸੰਕੇਤਸ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਦੀ ਸੂਬਾ ਲੀਡਰਸ਼ਿਪ ਨੇ ਪੰਜਾਬ ਦੇ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਉਨਾਂ ਦੀ ਸਰਕਾਰ ਆਉਂਣ ਤੇ ਇਕ ਮਹੀਨੇ ਅੰਦਰ ਸਾਰੀਆਂ ਮੰਗਾਂ ਦਾ ਹਲ ਕਰ ਦਿੱਤਾ ਜਾਵੇਗਾ।ਪਰ 18 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਇਕ ਮੰਗ ਨਹੀਂ ਮੰਨੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਸ ਯੂਨੀਅਨ ਪੰਜਾਬ ਵੱਲੋਂ ਸਰਕਾਰ ਖਿਲਾਫ ਵਿਸ਼ਾਲ ਰੋਸ ਰੈਲੀ
Next articleਸਕੂਲ ਵਿਦਿਆਰਥੀਆਂ ਨੂੰ ਬੱਚਤ ਕਰਨ ਬਾਰੇ ਸਮਝਾਇਆ