HOME ਹੰਬੋਲਟ ਬ੍ਰੋਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਨੂ ਕਨੇਡਾ ਤੋਂ ਡਿਪੋਰਟ ਕਰਨ...

ਹੰਬੋਲਟ ਬ੍ਰੋਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਨੂ ਕਨੇਡਾ ਤੋਂ ਡਿਪੋਰਟ ਕਰਨ ਦਾ ਮਾਮਲਾ ਮੁੜ ਚਰਚਾ ‘ਚ ਆਇਆ

2
ਫੋਟੋ ਕੈਪਸ਼ਨ: ਹੰਬੋਲਟ ਬ੍ਰੋਂਕੋਸ ਬੱਸ ਹਾਦਸੇ ਨਾਲ ਸੰਬੰਧਿਤ ਜਸਕੀਰਤ ਸਿੰਘ ਸਿੱਧੂ ਦੀ ਇੱਕ ਤਸਵੀਰ

ਵੈਨਕੂਵਰ,  (ਸਮਾਜ ਵੀਕਲੀ)  (ਮਲਕੀਤ ਸਿੰਘ) – ਸਾਲ 2018 ਵਿੱਚ ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਵਾਪਰੇ ਦਰਦਨਾਕ ਹੰਬੋਲਟ ਬ੍ਰੋਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਮੰਨੇ ਜਾਂਦੇ ਜਸਕੀਰਤ ਸਿੰਘ ਸਿੱਧੂ ਨੂੰ ਆਉਣ ਵਾਲਿਆਂ ਹਫ਼ਤਿਆਂ ਵਿੱਚ ਕੈਨੇਡਾ ਤੋਂ ਡਿਪੋਰਟ ਕਰਨ ਦਾ ਮਾਮਲਾ ਮੁੜ ਚਰਚਾ ਵਿੱਚ ਹੈ ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰਾਂ ਅਤੇ ਹਾਦਸੇ ਤੋਂ ਬਚੇ ਲੋਕਾਂ ਵਿੱਚ ਵੱਖ-ਵੱਖ ਵਿਚਾਰ ਸਾਹਮਣੇ ਆ ਰਹੇ ਹਨ। ਜਾਣਕਾਰੀ ਮੁਤਾਬਕ,ਜਸਕੀਰਤ ਸਿੰਘ ਸਿੱਧੂ ਉਹ ਟਰੱਕ ਚਲਾ ਰਿਹਾ ਸੀ ਜਿਸ ਦੀ ਹੰਬੋਲਟ ਬ੍ਰੋਂਕੋਸ ਜੂਨੀਅਰ ਆਈਸ ਹਾਕੀ ਟੀਮ ਦੀ ਬੱਸ ਨਾਲ ਭਿਆਨਕ ਟੱਕਰ ਹੋਈ ਸੀ। ਇਸ ਦਿਲ ਦਹਲਾ ਦੇਣ ਵਾਲੇ ਹਾਦਸੇ ਵਿੱਚ ਕਈ ਖਿਡਾਰੀਆਂ ਅਤੇ ਟੀਮ ਮੈਂਬਰਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਹੁਣ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਜ਼ਾ ਕੱਟਣ ਤੋਂ ਬਾਅਦ ਜਸਕੀਰਤ ਸਿੰਘ ਸਿੱਧੂ ਨੂੰ ਜਲਦ ਹੀ ਕੈਨੇਡਾ ਤੋਂ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਮਾਮਲੇ ਵਿੱਚ ਕੁਝ ਪੀੜਤ ਪਰਿਵਾਰ ਉਸ ਦੀ ਡਿਪੋਰਟੇਸ਼ਨ ਦਾ ਸਮਰਥਨ ਕਰ ਰਹੇ ਹਨ, ਜਦਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਉਸ ਨੂੰ ਕੈਨੇਡਾ ਵਿੱਚ ਹੀ ਰਹਿਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਦੂਜੇ ਪਾਸੇ, ਸਿੱਧੂ ਦੀ ਪਤਨੀ ਅਤੇ ਦੋ ਬੱਚੇ ਕੈਨੇਡਾ ਵਿੱਚ ਰਹਿੰਦੇ ਹਨ ਅਤੇ ਉਹ ਸਰਕਾਰ ਕੋਲ ਅਪੀਲ ਕਰ ਰਹੇ ਹਨ ਕਿ ਪਰਿਵਾਰਕ ਹਾਲਾਤਾਂ ਨੂੰ ਦੇਖਦੇ ਹੋਏ ਉਸ ਨੂੰ ਦੇਸ਼ ਵਿੱਚ ਰਹਿਣ ਦੀ ਆਗਿਆ ਦਿੱਤੀ ਜਾਵੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous article“ਘਰ-ਘਰ ਟੀਵੀ ਪਹੁੰਚਾਉਣ ਵਾਲੇ ‘ਟੇਕਸਲਾ’ ਟੀਵੀ ਦੇ ਸੰਸਥਾਪਕ ਰਾਜਾ ਸਿੰਘ ਨਹੀਂ ਰਹੇ
Next articleਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਤਲੋਕ ਧਾਮ ਰੱਤੇਵਾਲ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਲਗਾਇਆ