ਰੋਪੜ, (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਦਸ਼ਮੇਸ਼ ਯੂਥ ਕਲੱਬ ਤੇ ਗੱਤਕਾ ਐਸੋਸੀਏਸ਼ਨ ਰੂਪਨਗਰ ਦੇ ਸਾਂਝੇ ਉੱਦਮ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪਿੰਡ ਹੁਸੈਨਪੁਰ ਵਿਖੇ ਪਿਛਲੇ ਇੱਕ ਮਹੀਨੇ ਤੋਂ ਗੱਤਕਾ ਸਿਖਲਾਈ ਕੈਂਪ ਵਿੱਚ ਬੱਚਿਆਂ ਨੂੰ ਸ਼ਸਤਰ ਵਿਦਿਆ ਦੀ ਸਿਖਲਾਈ ਦਿੱਤੀ ਗਈ। ਅੱਜ ਸਮਾਪਤੀ ਵੇਲੇ ਗੱਤਕੇ ਦੀ ਪ੍ਰਦਰਸ਼ਨੀ ਰੱਖੀ ਗਈ। ਜਿਸ ਵਿੱਚ ਨਿਪੁੰਨ ਵਿਦਿਆਰਥੀਆਂ ਨੇ ਜੌਹਰ ਵਿਖਾਏ। ਇਸ ਦੌਰਾਨ ਐਸੋਸੀਏਸ਼ਨ ਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਅਤੇ ਸੰਗਤ ਨੇ ਬੱਚਿਆਂ ਦੀ ਖੂਬ ਹੌਂਸਲਾ ਅਫਜ਼ਾਈ ਕੀਤੀ । ਐਸੋਸੀਏਸ਼ਨ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਨੇ ਦੱਸਿਆ ਕਿ ਐਸੋਸੀਏਸ਼ਨ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਰੋਪੜ ਦਿਆਂ ਵੱਖ ਵੱਖ ਜ਼ੋਨਾ ਵਿੱਚ ਗੱਤਕੇ ਦੇ ਕੈਂਪ ਲਗਾਉਂਦੀ ਹੈ। ਜਿਸ ਦਾ ਮੁੱਖ ਮਕਸਦ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਹੈ। ਇਸ ਮੌਕੇ ਗੁਰਵਿੰਦਰ ਸਿੰਘ ਘਨੌਲੀ, ਜਸਬੀਰ ਸਿੰਘ, ਗੁਰਵਿੰਦਰ ਸਿੰਘ ਰੂਪਨਗਰ , ਗੱਤਕਾ ਕੋਚ ਅੰਗਦਵੀਰ ਸਿੰਘ, ਕਮਿੰਦਰ ਸਿੰਘ, ਗੁਰਮੁੱਖ ਸਿੰਘ, ਜਗਦੀਪ ਸਿੰਘ ਭੰਗੂ, ਹਰਸ਼ਦੀਪ ਸਿੰਘ, ਗਗਨਦੀਪ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly