ਨਵਾਂ ਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਖੇਤੀ ਵਿਭੰਨਤਾ ਵਿੱਚ ਬਾਗਬਾਨੀ ਫਸਲਾਂ ਦਾ ਅਹਿਮ ਰੋਲ ਹੈ। ਮਾਨਯੋਗ ਸ਼ੀ ਮਹਿੰਦਰ ਭਗਤ ਬਾਗਬਾਨੀ ਮੰਤਰੀ, ਪੰਜਾਬ ਜੀ ਦੀ ਯੋਗ ਅਗਵਾਈ ਹੇਠ ਅਤੇ ਮਾਨਯੋਗ ਡਾਇਰੈਕਟਰ ਬਾਗਬਾਨੀ ਪੰਜਾਬ ਸ਼ੀਮਤੀ ਸ਼ਲਿੰਦਰ ਕੌਰ, ਆਈ।ਐਫ।ਐਸ। ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਗਬਾਨੀ ਦੇ ਵਿਕਾਸ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਸ਼ੀ ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਬਾਗਬਾਨੀ, ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਬਾਗਬਾਨੀ ਵਿਭਾਗ ਵੱਲ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵ ਕਿ ਨਵ ਬਾਗ ਲਗਾਉਣਾ, ਹਾਈਬਿਡ ਸਬਜ਼ੀਆਂ ਸਮੇਤ ਓਪਨ ਪੋਲੀਨੇਟਡ (ਪਿਆਜ਼ ਅਤੇ ਲਸਣ) ਸਬਜ਼ੀਆਂ ਦੀ ਕਾਸ਼ਤ, ਫੁੱਲਾਂ ਦੀ ਕਾਸ਼ਤ, ਖੁੰਬ ਪੈਦਾਵਾਰ ਯੂਨਿਟ, ਵਰਮੀ ਕੰਪੋਸਟ ਯੂਨਿਟ, ਸੁਰੱਖਿਅਤ ਖੇਤੀ ਲਈ ਪੌਲੀ ਹਾਊਸੇਨੈਟ ਹਾਊਸ ਸਥਾਪਿਤ ਕਰਨ, ਇਹਨਾਂ ਯੂਨਿਟਾਂ ਵਿੱਚ ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ, ਸ਼ਹਿਦ ਮੱਖੀ ਪਾਲਣ, ਬਾਗਾਂ ਲਈ ਛੋਟਾ ਟਰੈਕਟਰ 20 ਪੀ।ਟੀ।ਓ, ਪਾਵਰ ਟਿੱਲਰ, ਸਪਰੇਅ ਪੰਪ ਆਦਿ ਤੇ ਵਿਭਾਗ ਵਲ 40 ਤ 50 ਪਤੀਸ਼ਤ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤ ਇਲਾਵਾ ਫੁੱਲਾਂ ਅਤੇ ਸਬਜ਼ੀਆਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਕਰਨ ਲਈ ਖੇਤ ਵਿੱਚ ਫਾਰਮ ਗੇਟ ਪੈਕ ਹਾਊਸ ਤਿਆਰ ਕਰਨ ਲਈ 50 ਪਤੀਸ਼ਤ ਅਤੇ ਕੋਲਡ ਸਟੋਰ, ਰਾਈਪਨਿੰਗ ਚਬਰ, ਇੰਟੀਗਰੇਟਿਡ ਪੈਕ ਹਾਊਸ, ਰੈਫਰੀਜਰੇਟਿਡ ਵੈਨ, ਪਿਆਜ਼ੇਲਸਣ ਲਈ ਸਟੋਰੇਜ ਯੂਨਿਟ ਆਦਿ ਤੇ 35 ਪਤੀਸ਼ਤ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਇਹਨਾਂ ਮੌਜੂਦਾ ਸਕੀਮਾਂ ਤ ਇਲਾਵਾ ਸਰਕਾਰ ਵੱਲ ਕੁਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਬਾਗਾਂ ਅਧੀਨ ਰਕਬਾ ਵਧਾਉਣ ਲਈ ਬਾਗਬਾਨਾਂ ਨੂੰ ਤੁਪਕਾ ਸਿੰਚਾਈ ਅਧੀਨ ਨਵ ਬਾਗ ਲਗਾਉਣ ਤੇ 10 ਹਜ਼ਾਰ ਰੁਪਏ ਪਤੀ ਏਕੜ ਦੇ ਹਿਸਾਬ ਨਾਲ ਅਤੇ ਪੌਲੀ ਹਾਊਸ ਦੀ ਸ਼ੀਟ ਬਦਲਣ ਲਈ ਕਲੈਡਿੰਗ ਮਟੀਰਿਅਲ ਤੇ ਵੱਧ ਤ ਵੱਧ 4 ਹਜ਼ਾਰ ਵਰਗ ਮੀਟਰ ਤੱਕ 50 ਪਤੀਸ਼ਤ ਇਨਸੇਨਟਿਵ ਦਿੱਤਾ ਜਾਵੇਗਾ। ਇਸ ਤ ਇਲਾਵਾ ਫਲ ਅਤੇ ਸਬਜ਼ੀਆਂ ਦੇ ਮੰਡੀਕਰਨ ਲਈ ਕਿਸਾਨਾਂ ਨੂੰ ਪਲਾਸਟਿਕ ਕਰੇਟਾਂ ਅਤੇ ਗੱਤੇ ਦੇ ਡੱਬਿਆਂ ਤੇ 50 ਪਤੀਸ਼ਤ ਸਬਸਿਡੀ ਦੀ ਸਹੂਲਤ ਹੈ। ਉਹਨਾਂ ਨੇ ਦੱਸਿਆਂ ਕਿ ਬਾਗਬਾਨੀ ਦੀਆਂ ਫਸਲਾਂ ਅਪਣਾ ਕੇ ਕਿਸਾਨ ਵੀਰ ਵਧੇਰੇ ਮੁਨਾਫਾ ਕਮਾ ਜਾ ਸਕਦੇ ਹਨ। ਉਹਨਾਂ ਨੇ ਕਿਸਾਨ ਵੀਰਾਂ ਨੂੰ ਇਹਨਾਂ ਸਕੀਮਾਂ ਦਾ ਵੱਧ ਤ ਵੱਧ ਲਾਹਾਂ ਲੈਣ ਲਈ ਬਾਗਬਾਨੀ ਵਿਭਾਗ ਨਾਲ ਸੰਪਰਕ ਕਰਨ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



