ਸਿਹਤ ਬਲਾਕ ਖਿਆਲਾ ਕਲਾਂ ਅਧੀਨ ਜਾਗਰੂਕਤਾ ਰੈਲੀ ਤੇ ਸੱਥਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ
ਮਾਨਸਾ (ਸਮਾਜ ਵੀਕਲੀ) ਚਾਨਣਦੀਪ ਸਿੰਘ ਔਲਖ, ਸੰਪਰਕ 9876888177:-ਸਿਵਲ ਸਰਜਨ ਡਾਕਟਰ ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਾਈਪਰਟੈਂਸ਼ਨ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਬਾਰੇ ਰੈਲੀ ਤੇ ਸੱਥਾਂ ਵਿੱਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਮਨਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਹਾਈਪਰਟੈਂਸ਼ਨ ਜਿਸ ਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਵੀ ਕਿਹਾ ਜਾਂਦਾ ਹੈ, ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ ਅਤੇ ਗੁਰਦੇ ਦੀ ਬਿਮਾਰੀ ਆਦਿ ਦਾ ਮੁੱਖ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਨ੍ਹਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਤੋਂ ਪੀੜਤ ਹਨ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਰਤੋਂ ਅਤੇ ਸਕਾਰਾਤਮਕ ਜੀਵਨਸ਼ੈਲੀ ਅਪਣਾ ਕੇ ਇਸ ਦੀ ਰੋਕਥਾਮ ਹੋ ਸਕਦੀ ਹੈ। ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ 17 ਮਈ ਤੋਂ 17 ਜੂਨ ਤੱਕ ਹਾਈਪਰਟੈਂਸ਼ਨ ਬਾਰੇ ਜਾਗਰੂਕਤਾ ਪੈਦਾ ਕਰਨ, ਸਥਿਤੀ ਦਾ ਜਲਦੀ ਪਤਾ ਲਗਾਉਣ ਅਤੇ ਸਿਹਤਮੰਦ ਭਵਿੱਖ ਲਈ ਹਾਈ ਬਲੱਡ ਪ੍ਰੈਸ਼ਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਉਤਸ਼ਹਤ ਕਰਨਾ ਹੈ। ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਰਾਜਵੀਰ ਕੌਰ ਨੇ ਕਿਹਾ ਕਿ ਹਾਈਪਰਟੈਂਸ਼ਨ ਤੋਂ ਬਚਣ ਲਈ ਰੋਜ਼ਾਨਾ ਅੱਧਾ ਘੰਟਾ ਸੈਰ, ਮੈਡੀਟੇਸ਼ਨ ਅਤੇ ਕਸਰਤ ਕਰਨੀ ਚਾਹੀਦੀ ਹੈ ਤੇ ਨਮਕ ਅਤੇ ਤਲੀਆਂ ਹੋਈਆਂ ਚੀਜ਼ਾਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਿਸ਼ਵ ਹਾਈਪਰਟੈਨਸ਼ਨ ਦਿਵਸ ਦਾ ਇਸ ਸਾਲ ਦਾ ਵਿਸ਼ਾ “ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਇਸ ਨੂੰ ਨਿਯੰਤਰਣ ਕਰੋ, ਲੰਬੇ ਸਮੇਂ ਤੱਕ ਜੀਓ” ਹੈ। ਇਸ ਵਿਸ਼ੇ ਦਾ ਉਦੇਸ਼ ਬਲੱਡ ਪ੍ਰੈਸ਼ਰ ਦੇ ਸਹੀ ਮਾਪ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਮਨਪ੍ਰੀਤ ਕੌਰ, ਦਿਲਰਾਜ ਕੌਰ, ਸੁਖਵਿੰਦਰ ਕੌਰ ਅਤੇ ਆਸ਼ਾ ਵੱਲੋਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


