ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪਿਛਲੇ ਦਿਨੀਂ ਸੀ.ਬੀ.ਐੱਸ.ਸੀ.ਦੇ ਨਤੀਜੇ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਲੁਧਿਆਣਾ ਦੀ ਵਿਦਿਆਰਥਣ ਹਰਪੁਨੀਤ ਕੌਰ ਨੇ ਬਾਰਵੀਂ ਜਮਾਤ ਦੇ ਹਿਊਮੈਂਨਟੀਜ਼ ਗਰੁੱਪ ਵਿੱਚੋਂ 97% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਸਿੱਖ ਪੰਥ ਦੀ ਸਿਰਮੌਰ ਸੰਸਥਾ ਜਵੱਦੀ ਟਕਸਾਲ ਵੱਲੋਂ ਹਰਪੁਨੀਤ ਕੌਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਕਿਹਾ ਕਿ ਹਰਪੁਨੀਤ ਕੌਰ ਗੁਰੂ ਸਾਹਿਬ ਦੀ ਕਿਰਪਾ ਸਦਕੇ ਆਪਣੀ ਸਖ਼ਤ ਮਿਹਨਤ ਕਰਕੇ ਇਸ ਮੁਕਾਮ ਤੇ ਪਹੁੰਚੀ ਹੈ। ਉਹਨਾਂ ਕਿਹਾ ਕਿ ਬੱਚੀ ਦੀ ਇਸ ਪ੍ਰਾਪਤੀ ਪਿੱਛੇ ਪੂਰੇ ਪਰਿਵਾਰ ਦਾ ਵਿਸ਼ੇਸ ਯੋਗਦਾਨ ਹੈ। ਗੌਰਤਲਬ ਹੈ ਕਿ ਹਰਪੁਨੀਤ ਨੇ ਸਕੂਲ ਵਿੱਚੋਂ ਆਪਣੇ ਗਰੁੱਪ ਵਿੱਚ ਚਾਰ ਵਿਸ਼ਿਆਂ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਆਪਣੀ ਜਗ੍ਹਾ ਬਣਾਈ ਹੈ। ਬਾਬਾ ਜੀ ਨੇ ਜਿੱਥੇ ਪਰਿਵਾਰ ਨੂੰ ਵਧਾਈ ਦਿੱਤੀ ਉੱਥੇ ਬੱਚੀ ਦੀ ਅਗਲੇਰੇ ਭਵਿੱਖ ਵਿੱਚ ਸਫ਼ਲਤਾ ਦੀ ਕਾਮਨਾ ਕੀਤੀ। ਇਸ ਮੌਕੇ ਨਾਇਬ ਸਿੰਘ, ਅੰਮ੍ਰਿਤਪਾਲ ਸਿੰਘ ਗਰੇਵਾਲ, ਸਕੱਤਰ ਸਿੰਘ ਅਤੇ ਟਕਸਾਲ ਦੇ ਸਿੰਘ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


