ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਚੋਣ ਲੜਨ ਵਾਲੇ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਆਖਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਹਲਕਾ ਕਪੂਰਥਲਾ ਤੋਂ ਚੋਣ ਲੜ ਰਹੇ ਕਈ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਨਸ਼ੇ ਅਤੇ ਨੋਟ ਰੱਜ ਕੇ ਲੁਟਾਏ ਗਏ , ਜਿਹਨਾਂ ਦੀ ਸਬੂਤਾਂ ਸਹਿਤ ਜਿਲ੍ਹਾ ਚੋਣ ਅਧਿਕਾਰੀਆਂ ਅਤੇ ਚੋਣ ਕਮਿਸ਼ਨ ਪੰਜਾਬ ਨੂੰ ਜਾਣਕਾਰੀ ਦੇਣ ਦੇ ਵੀ ਕੋਈ ਸਖ਼ਤ ਕਾਨੂੰਨੀ ਕਾਰਵਾਈ ਨਾ ਹੋਣ ਤੋਂ ਬੇਹੱਦ ਨਿਰਾਸ਼ ਹਾਂ। ਓਹਨਾ ਆਖਿਆ ਕਿ ਹਲਕੇ ਵਿਚ ਨਸ਼ੇ ਅਤੇ ਨੋਟ ਸ਼ਰੇਆਮ ਪਾਣੀ ਵਾਂਗ ਬਹਾਏ ਗਏ, ਗੈਰਤਮੰਦ ਲੋਕਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਸਬੂਤਾ ਸਮੇਤ ਸੂਚਨਾ ਵੀ ਦਿੱਤੀ ਗਈ ਪਰ ਕੋਈ ਕਾਰਵਾਈ ਨਾ ਹੋਣਾ ਲੋਕਾਂ ਲਈ ਨਿਰਾਸ਼ਤਾ ਦਾ ਕਾਰਨ ਬਣਿਆ ਹੈ, ਜੋ ਸਿੱਧੇ ਤੌਰ ਉੱਤੇ ਲੋਕਤੰਤਰ ਦਾ ਕਤਲ ਆਖਿਆ ਜਾ ਸਕਦਾ ਹੈ।
ਜੱਥੇ: ਖੋਜੇਵਾਲ ਨੇ ਆਖਿਆ ਕਿ ਸੱਤਾ ਦੇ ਨਸ਼ੇ ਵਿੱਚ ਅੰਨ੍ਹੇ ਹੋਏ ਲੋਕਾਂ ਨੇ ਲੋਕਤੰਤਰ ਦੇ ਅਰਥ ਹੀ ਬਦਲ ਕੇ ਰੱਖ ਦਿੱਤੇ ਹਨ ਜਿਸ ਨਾਲ ਹੁਣ ਲੋਕਾਂ ਦਾ ਚੋਣ ਪ੍ਰਕਿਰਿਆ ਤੋਂ ਵਿਸ਼ਵਾਸ਼ ਉੱਠਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈ ਕਈ ਲੋਕ ਚੋਣਾਂ ਨੂੰ ਹੁਣ ਵਪਾਰ ਦਾ ਧੰਦਾ ਮੰਨਣ ਲੱਗ ਪਏ ਹਨ ਜਿਸ ਨਾਲ ਲੋਕਾਂ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋ ਰਹੀਆਂ ਹਨ , ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਆਖਿਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਲੋਕਾਂ ਦਾ ਲੋਕਤੰਤਰ ਚੋਣ ਪ੍ਰਕਿਰਿਆ ਵਿਚ ਵਿਸ਼ਵਾਸ ਬਹਾਲ ਕਰਨ ਲਈ ਚੋਣ ਕਮਿਸ਼ਨ ਨੂੰ ਨਸ਼ੇ ਅਤੇ ਨੋਟ ਵੰਡਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly