ਮੈਨੂੰ ਕਿਸੇ ਅਹੁਦੇ ਦੀ ਲੋੜ ਨਹੀਂ: ਚੰਨੀ

ਖਰੜ (ਸਮਾਜ ਵੀਕਲੀ):  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਿੱਲੀ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਮੌਜੂਦਾ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕਰਨ ਮਗਰੋਂ ਆਖਿਆ ਕਿ ਉਹ ਬਿਨਾਂ ਕਿਸੇ ਅਹੁਦੇ ਤੋਂ ਸਾਬਕਾ ਮੁੱਖ ਮੰਤਰੀ ਵਜੋਂ ਹੀ ਪਾਰਟੀ ਲਈ ਕੰਮ ਕਰਨਗੇ। ਅੱਜ ਇਸ ਪੱਤਰਕਾਰ ਨਾਲ ਫੋਨ ਉੱਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਮੈਨੂੰ ਕੋਈ ਅਹੁਦਾ ਨਹੀਂ ਚਾਹੀਦਾ। ਮੈਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਵਜੋਂ ਹੀ ਪਾਰਟੀ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕਰਦਾ ਰਹਾਂਗਾ। ਸਾਬਕਾ ਮੁੱਖ ਮੰਤਰੀ ਦਾ ਆਪਣਾ ਇੱਕ ਰੁਤਬਾ ਹੁੰਦਾ ਹੈ ਅਤੇ ਮੈਂ ਹਮੇਸ਼ਾ ਪਾਰਟੀ ਲਈ ਖੜ੍ਹਾ ਰਹਾਂਗਾ।’’ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਇੱਕ ਚੰਗੇ ਅਕਸ ਵਾਲੇ ਵਿਅਕਤੀ ਨੂੰ ਪੰਜਾਬ ਕਾਂਗਰਸ ਕਮਾਨ ਸੌਂਪਣ, ਜਿਹੜਾ ਸਾਰੀ ਪਾਰਟੀ ਨੂੰ ਇੱਕਜੁਟ ਕਰ ਸਕੇ। ਇਸੇ ਦੌਰਾਨ ਚੰਨੀ ਨੇ ਕਿਹਾ ਕਿ ਜਾਖੜ ਨੂੰ ਆਪਣੇ ਬਿਆਨ ਲਈ ਦਲਿਤ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡਾ: ਵਿਦੇਸ਼ੀ ਨਹੀਂ ਖਰੀਦ ਸਕਣਗੇ ਘਰ, ਸਰਕਾਰ ਲਗਾਏਗੀ ਪਾਬੰਦੀ
Next articleਸੁਪਰੀਮ ਕੋਰਟ ਸੰਸਦ ਮੈਂਬਰਾਂ ਖ਼ਿਲਾਫ਼ ਫ਼ੌਜਦਾਰੀ ਮਾਮਲਿਆਂ ਨੂੰ ਛੇਤੀ ਨਿਬੇੜਨ ਬਾਰੇ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ