* ਰਾਜਨੀਤਕ ਮੀਟਿੰਗਾਂ ਨੂੰ ਅਗਲੇ ਐਲਾਨ ਤੱਕ ਕੀਤਾ ਮੁਅੱਤਲੀ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਅਪ੍ਰੇਸ਼ਨ ‘ਸੰਧੂਰ’ ਦੀ ਸਫਲਤਾ ਤੇ ਜਿੱਥੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਸ਼ਲਾਘਾ ਕੀਤੀ ਉੱਥੇ ”ਅੱਤਵਾਦ” ਦੇ ਖ਼ਿਲਾਫ਼ ਆਰੰਭੀ ਗਈ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। ਘੁੰਮਣ ਨੇ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅਪਣੀ ਗੱਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਜ਼ਰੂਰਤ ਪੈਂਦੀ ਹੈ ਤਾਂ ਮੈਂ ਭਾਰਤੀ ਫੌਜ ਕੋਲ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਦੇਰੀ ਨਹੀਂ ਕਰਾਂਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪ੍ਰੀਵਾਰ ਵਿੱਚੋਂ ਕਈ ਮੈਂਬਰ ਭਾਰਤੀ ਫੌਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਘੁੰਮਣ ਨੇ ਕਿਹਾ ਕਿ ਨੌਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਦੂਜੇ ਪਾਸੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਐਲਾਨ ਕੀਤਾ ਕਿ ਬੇਸ਼ੱਕ ਉਹ ਲੁਧਿਆਣਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰਨ ਵਿੱਚ ਵਿਅਸਤ ਹਨ ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਗਲੇ ਐਲਾਨ ਤੱਕ ਉਹ ਆਪਣੀਆਂ ਸਾਰੀਆਂ ਮੀਟਿੰਗਾਂ ਨੂੰ ਰੱਦ ਕਰਦੇ ਹਨ। ਐਡਵੋਕੇਟ ਘੁੰਮਣ ਨੇ ਸਮੂਹ ਸ਼ਹਿਰ ਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਜੋ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ ਉਨ੍ਹਾਂ ਨਿਰਦੇਸ਼ਾਂ ਨੂੰ ਮੁਢਲਾ ਫਰਜ਼ ਸਮਝਦੇ ਹੋਏ ਪਾਲਣਾ ਕਰਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



