ਮੈਨੂੰ ਪਹਿਲੋਂ ਪਾਰਟੀ ਸਿਧਾਂਤ ਪਿਆਰੇ ਨਾ ਕਿ ਜੀਜਾ -ਸੁਖਵੀਰ ਸਿੰਘ ਬਾਦਲ 

ਬਲਬੀਰ ਸਿੰਘ ਬੱਬੀ –ਚੱਲ ਰਹੀਆਂ ਲੋਕ ਸਭਾ ਚੋਣਾਂ ਤੇ ਪ੍ਰਚਾਰ ਦੇ ਵਿੱਚ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਦੇ ਵੱਡੇ ਛੋਟੇ ਆਗੂ ਆਪੋ ਆਪਣਾ ਜ਼ੋਰ ਲਗਾ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿੱਚੋਂ ਇੱਕ ਵੱਡੀ ਖਬਰ ਸਾਹਮਣੇ ਆਈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੀਜੇ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਇਹ ਖਬਰ ਉਸ ਵੇਲੇ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ ਜਦੋਂ ਇਸ ਵੇਲੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਸਿਖਰਾਂ ਉੱਤੇ ਹੋਵੇ ਤੇ ਪੰਜਾਬ ਦੀ ਪ੍ਰਮੁੱਖ ਪਾਰਟੀ ਅਕਾਲੀ ਦਲ ਦੇ ਵਿੱਚ ਅਜਿਹਾ ਕੁਝ ਸਾਹਮਣੇ ਆਵੇ। ਆਦੇਸ਼ ਪ੍ਰਤਾਪ ਸਿੰਘ ਕੈਰੋ ਜੋ ਸੁਖਬੀਰ ਸਿੰਘ ਬਾਦਲ ਦੇ ਭਣੋਈਆ ਹਨ ਉਹਨਾਂ ਨੂੰ ਪਾਰਟੀ ਤੋਂ ਬਾਹਰ ਕਰਨ ਦੀ ਗੱਲਬਾਤ ਉੱਤੇ ਮੋਹਰ ਲਾਉਂਦਿਆਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਅਸੀਂ ਇਹ ਮਸਲਾ ਵਿਚਾਰ ਰਹੇ ਸੀ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋ ਪਾਰਟੀ ਵਿਰੋਧੀ ਕਾਰਵਾਈਆਂ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਜੋ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ ਉਨ੍ਹਾਂ ਨੇ ਸ਼ਿਕਾਇਤ ਸਬੂਤਾਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਅੱਗੇ ਰੱਖੀ ਜਿਸ ਵਿੱਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲਟੋਹਾ ਦੀ ਮਦਦ ਕਰਨ ਦੀ ਥਾਂ ਵਿਰੋਧੀਆਂ ਦੇ ਹੱਥਾਂ ਵਿੱਚ ਖੇਡਦੇ ਨਜ਼ਰ ਆਏ। ਇਸ ਉੱਤੇ ਤੁਰੰਤ ਫੈਸਲਾ ਲੈਦਿਆ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਨੇ ਆਪਣੇ ਜੀਜੇ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਅਕਾਲੀ ਦਲ ਤੋਂ ਬਾਹਰ ਕਰ ਦਿੱਤਾ ਹੈ।
    ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵੇਲੇ ਪਾਰਟੀ ਪ੍ਰਤੀ ਜੋ ਸਿਧਾਂਤ ਹਨ ਉਹ ਪਿਆਰੇ ਤੇ ਜਰੂਰੀ ਹਨ ਨਾ ਕਿ ਰਿਸ਼ਤੇਦਾਰੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧ ਚਿੰਤਨ / ਮਸਲਾ-ਏ-ਕਲਮ
Next article ਮੁੱਦਿਆਂ ਰਹਿਤ ਚੋਣਾਂ ਲੋਕਤੰਤਰ ਲਈ ਹਾਨੀਕਾਰਕ “