ਮੈਂ ਆਪਣੇ ਪਰਿਵਾਰ ਨਾਲ ਖੜ੍ਹੀ ਹਾਂ: ਪ੍ਰਨੀਤ ਕੌਰ

ਸਮਾਣਾ (ਸਮਾਜ ਵੀਕਲੀ):  ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਅੱਜ ਕਾਂਗਰਸ ਵਿੱਚ ਰਹਿਣ ਜਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਨਵੀਂ ਪਾਰਟੀ ਵਿੱਚ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਕਿ  ਉਹ ਸਭ ਤੋਂ ਪਹਿਲਾਂ ਆਪਣੇ ਪਰਿਵਾਰ ਨਾਲ ਖੜ੍ਹੇ ਹਨ। ਉਹ ਅੱਜ ਸਮਾਣਾ ਵਿੱਚ ਲਾਈਨਜ਼ ਕਲੱਬ ਗੋਲਡ ਵੱਲੋਂ  ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਦਾ ਉਦਘਾਟਨ ਕਰਨ ਪੁੱਜੇ ਸਨ।

ਇਸ ਮੌਕੇ ਪ੍ਰਨੀਤ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਗੁਣਗਾਨ ਕੀਤਾ। ਕਿਸਾਨੀ ਸੰਘਰਸ਼ ਦੌਰਾਨ ਵਿਧਾਨ ਸਭਾ ਵਿਚ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਲੈ ਕੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦਾ ਸਿਹਰਾ ਵੀ ਉਨ੍ਹਾਂ ਕੈਪਟਨ ਸਿਰ ਹੀ ਬੰਨ੍ਹਿਆ। ਉਨ੍ਹਾਂ ਦਾਅਵਾ ਕੀਤਾ ਕਿ ਸਮਾਣਾ ਲਈ 27 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ, ਜੋ ਪਿਛਲੇ ਦਿਨੀਂ ਸ਼ੁਰੂ ਹੋਏ ਹਨ, ਉਹ ਉਨ੍ਹਾਂ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਹੀ ਪਾਸ ਕਰਵਾਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਮਾਣਾ ਦੇ ਵਿਕਾਸ  ਲਈ ਹਮੇਸ਼ਾ ਤਤਪਰ ਰਹੇ ਹਨ ਪਰ ਇਸ  ਪ੍ਰਾਜੈਕਟ ਦੀ ਸ਼ੁਰੂਆਤ ਸਮੇਂ ਉਨ੍ਹਾਂ ਨੂੰ ਯਾਦ ਤੱਕ ਨਹੀਂ ਕੀਤਾ ਗਿਆ।  ਉਨ੍ਹਾਂ ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ।  ਇਸ ਮੌਕੇ ਉਨ੍ਹਾਂ ਨਾਲ ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਜੀਵਨ ਗਰਗ, ਨਗਰ ਕੌਂਸਲ ਸਮਾਣਾ ਦੇ ਸਾਬਕਾ ਪ੍ਰਧਾਨ ਯਸ਼ਪਾਲ ਸਿੰਗਲਾ, ਗੋਪਾਲ ਕ੍ਰਿਸ਼ਨ ਗਰਗ, ਪਵਨ ਬਾਂਸਲ ਤੇ ਹੋਰ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਪਟਿਆਲਾ ਤੋਂ ਹੀ ਚੋਣ ਲੜਨਗੇ
Next article‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਲਈ ਕੇਜਰੀਵਾਲ ਅੱਜ ਪਹੁੰਚਣਗੇ ਮੋਗਾ