ਮੈਨੂੰ ਮੇਰੇ ਹਲਕੇ ਦੇ ਲੋਕਾਂ ‘ਤੇ ਹਮੇਸ਼ਾ ਮਾਣ ਰਹੇਗਾ__ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਬਾਘਾਪੁਰਾਣਾ (ਸਮਾਜ ਵੀਕਲੀ) ਭਲੂਰ/ਬੇਅੰਤ ਗਿੱਲ  ਇੱਥੇ ਬਾਘਾਪੁਰਾਣਾ ਨਾਲ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦਾ ਕਾਰਜ ਬੜੇ ਸਾਫ਼ ਸੁਥਰੇ ਤੇ ਸ਼ਾਂਤ ਮਾਹੌਲ ਵਿਚ ਮੁਕੰਮਲ ਹੋ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਮੈਨੂੰ ਮੇਰੇ ਹਲਕੇ ਦੇ ਲੋਕਾਂ ‘ਤੇ ਹਮੇਸ਼ਾ ਮਾਣ ਰਹੇਗਾ। ਲੋਕਾਂ ਨੇ ਬੜੀ ਸਮਝਦਾਰੀ ਤੇ ਸੁਹਿਰਦਤਾ ਨਾਲ ਸਾਰੇ ਕੰਮ ਨੂੰ ਮੁਕੰਮਲ ਕੀਤਾ ਹੈ। ਉਨ੍ਹਾਂ ਇੱਥੇ ਉਚੇਚੇ ਤੌਰ ‘ਤੇ ਲੋਕਾਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਅਤੇ ਕਿਹਾ ਕਿ ਉਹ ਆਪਣੇ ਹਲਕੇ ਦੇ ਹਰੇਕ ਵਿਆਕਤੀ ਲਈ ਹਾਜ਼ਿਰ ਖੜ੍ਹੇ ਹਨ। ਲੋਕ ਮੁਸ਼ਕਿਲਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨਿਪਟਾਇਆ ਜਾ ਸਕਦਾ ਹੈ। ਲੋਕਾਂ ਦੇ ਕਾਰਜ ਲੋਕਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹਦੇ ਹਨ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਇਹਨਾਂ ਸਤਰਾਂ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਫੈਸਲਾ ਹੈ ਕਿ ਚੋਣਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਹੀਂ ਲੜੀਆਂ ਜਾ ਸਕਣਗੀਆਂ। ਸਰਕਾਰ ਦਾ ਇਹ ਫੈਸਲਾ ਲੋਕਾਂ ਦੀ ਭਲਾਈ ਹਿਤ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਲੋਕ ਪੱਖੀ ਵਿਚਾਰਧਾਰਾ ਨੂੰ ਅੱਗੇ ਰੱਖ ਕੇ ਕੰਮ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਮੋਹਤਬਰ ਲੋਕ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪਿੰਡ ਖੋਥੜ੍ਹਾ ਦੀ ਪੰਚਾਇਤ ਵਾਸਤੇ ਮੈਂਬਰਾਂ ਨੇ ਕਾਗਜ਼ ਦਾਖਲ ਕਰਨ ਸਮੇਂ
Next articleਸਿੱਖਿਆ ਦੇ ਸਤਿਕਾਰਯੋਗ ਸ਼ਿਲਪਕਾਰ ਸਾਡੇ ਅਧਿਆਪਕ