ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ

Former DGP Sumedh Singh Saini.

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਨਵੇਂ ਅਪਰਾਧਿਕ ਮਾਮਲੇ ਵਿੱਚ ਅੱਜ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਬਹਿਸ ਹੋਈ। ਸੈਣੀ ਨੇ ਆਪਣੇ ਵਕੀਲਾਂ ਐਡਵੋਕੇਟ ਏਪੀਐੱਸ ਦਿਓਲ ਅਤੇ ਐੱਚਐੱਸ ਧਨੋਆ ਰਾਹੀਂ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਪੇਸ਼ਗੀ ਜ਼ਮਾਨਤ ਮੰਗੀ ਹੈ।

ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸ਼ਾਮ 4 ਵਜੇ ਤੱਕ ਰਾਖਵਾਂ ਰੱਖ ਲਿਆ ਸੀ ਪਰ ਖ਼ਬਰ ਲਿਖੇ ਜਾਣ ਤੱਕ ਦੇਰ ਸ਼ਾਮ ਅਦਾਲਤ ਦੇ ਹੁਕਮ ਨਹੀਂ ਆਏ ਸਨ। ਪੰਜਾਬ ਸਰਕਾਰ ਵੱਲੋਂ ਇਸ ਬਹੁ-ਚਰਚਿਤ ਕੇਸ ਦੀ ਯੋਗ ਪੈਰਵੀ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੂੰ ਸੀਨੀਅਰ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਗਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਰੂਰਤ ਦੀਆਂ ਵਸਤਾਂ ਸਿੱਧੀਆਂ ਕਿਸਾਨਾਂ ਕੋਲੋਂ ਖਰੀਦਣ ਲੋਕ : ਸਾਈਨਾਥ
Next articleਸਿੱਧੂ ਦੀ ਫੇਰੀ ਮੌਕੇ ਕਿਸਾਨਾਂ ਤੇ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ