ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਮੈਂਬਰ ਅਤੇ ਉੱਘੀ ਸਮਾਜ ਸੇਵਿਕਾ ਮੈਡਮ ਸੀਮਾ ਰਾਣੀ ਮੋਇਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ 12 ਜਨਵਰੀ 2025 ਨੂੰ ਸਾਡੇ ਪਿੰਡ ਮੋਇਲਾ ਵਾਹਿਦਪੁਰ ਵਿਚ ਧੀਆਂ ਦੀ ਲੋਹੜੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜੋ ਕਿ ਇਕ ਸਲਾਘਾ ਯੋਗ ਕਦਮ ਹੈ। ਜਿਸ ਨਾਲ ਸਮਾਜ ਵਿਚ ਬੇਟਾ ਅਤੇ ਬੇਟੀ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਖਤਮ ਕੀਤਾ ਜਾ ਸਕੇਗਾ। ਬੇਟੀਆਂ ਨੂੰ ਬਣਦਾ ਮਾਣ ਸਨਮਾਨ ਵੀ ਮਿਲੇਗਾ। ਇਸ ਆਯੋਜਨ ਤੋ ਸੇਧ ਲੈਂਦੇ ਹੋਏ ਸਾਰਿਆ ਨੂੰ ਆਪਣੀਆਂ ਬੇਟੀਆਂ ਦੀ ਲੋਹੜੀ ਪਾਉਣੀ ਚਾਹੀਦੀ ਹੈ। ਸਾਡੇ ਪਿੰਡ ਵਲੋ ਸੁਸਾਇਟੀ ਦਾ ਇਸ ਆਯੋਜਨ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj