ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਵਿੱਚ ਧੀ ਦੀ ਲੋਹੜੀ ਪਾਉਣ ਤੇ ਬੰਗਾ ਪਰਿਵਾਰ ਨੂੰ ਸਨਮਾਨਿਤ ਕੀਤਾ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵੱਲੋ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਵਿੱਚ ਗੜ੍ਹਸ਼ੰਕਰ ਦੇ ਬੰਗਾ ਪਰਿਵਾਰ ਵਲੋਂ ਅਪਣੀ ਧੀ ਦੀ ਲੋਹੜੀ ਪਾਉਣ ਤੇ ਉਹਨਾ ਦਾ ਸਨਮਾਨ ਕੀਤਾ ਗਿਆ l ਇਸ ਮੌਕੇ ਜਗਦੀਸ਼ ਰਾਏ ਬੁਲਾਰਾ ਪੰਜਾਬ, ਜਸਪ੍ਰੀਤ ਕੌਰ ਜਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸੰਤੋਖ਼ ਸਿੰਘ ਜੁਆਇੰਟ ਸਕੱਤਰ ਬਲਾਕ ਗੜ੍ਹਸ਼ੰਕਰ, ਉੱਘੇ ਸਮਾਜ ਸੇਵੀ ਰਾਜੀਵ ਕੰਡਾ ਰੋੜਮਜ਼ਾਰਾ ਆਦਿ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰੋ. ਜਗਦੀਸ਼ ਰਾਏ ਮੁੱਖ ਬੁਲਾਰਾ ਪੰਜਾਬ ਨੇ ਕਿਹਾ ਕਿ ਅੱਜ ਬੇਟੀਆਂ ਸਮਾਜ ਵਿਚ ਅਪਣੀ ਵਿਲੱਖਣ ਪਹਿਚਾਣ ਬਣਾ ਰਹੀਆਂ ਹਨ ਅਤੇ ਹਰ ਖ਼ੇਤਰ ਵਿੱਚ ਅਪਣੀ ਹੋਂਦ ਨੂੰ ਦਰਸਾ ਰਹੀਆਂ ਹਨ। ਉਹਨਾ ਕਿਹਾ ਕਿ ਭੁਪਿੰਦਰ ਸਿੰਘ ਬੰਗਾ ਅਤੇ ਕਿਰਨ ਬਾਲਾ ਬੰਗਾ ਵਲੋ ਆਪਣੀ ਬੇਟੀ ਹਰਸਿਮਰਨ ਕੌਰ ਦੀ ਲੋਹੜੀ ਪਾਉਣਾ ਅਤੇ ਉਸ ਦਾ ਜਨਮ ਦਿਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਮਨਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸੁਸਾਇਟੀ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਕਿਹਾ ਕਿ ਸਾਨੂੰ ਆਪਣੀਆਂ ਬੇਟੀਆਂ ਅਤੇ ਬੇਟਿਆਂ ਨੂੰ ਆਂਤਰਿਕ ਤੌਰ ਤੇ ਮਜ਼ਬੂਤ ਬਣਾਉਣਾ ਚਾਹੀਦਾ ਹੈ। ਅੱਜ ਸਾਡੇ ਬੱਚੇ ਅੰਦਰੋ ਇੰਨੇ ਮਜ਼ਬੂਤ ਨਹੀਂ ਹਨ ਕਿ ਆਉਣ ਵਾਲੇ ਸਮੇਂ ਵਿੱਚ ਆਪਣੀ ਜਿੰਦਗੀ ਦੇ ਸੰਘਰਸ਼ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਅੱਜ ਮਾਪੇ ਆਪਣਿਆਂ ਬੱਚਿਆਂ ਤੋ ਬੇਤਹਾਸ਼ਾ ਉਮੀਦਾਂ ਰੱਖ ਲੈਂਦੇ ਹਨ। ਜਿਨ੍ਹਾਂ ਦਾ ਸਾਹਮਣਾ ਕਰਦੇ ਹੋਏ ਉਹ ਗ਼ਲਤ ਸੰਗਤ ਵਿੱਚ ਫ਼ਸ ਜਾਂਦੇ ਹਨ। ਸਾਨੂੰ ਸਭ ਨੂੰ ਆਪਣੇ ਬੱਚਿਆਂ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ। ਇਸ ਮੌਕੇ ਜਸਪ੍ਰੀਤ ਕੌਰ ਜਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਨੇ ਸੁਸਾਇਟੀ ਮੈਂਬਰਾਂ ਅਤੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਉਹਨਾ ਨੂੰ ਗੁਰੂ ਰਵਿਦਾਸ ਜੀ ਦੀਆ ਸਿਖਿਆਵਾ ਤੋ ਸੇਧ ਲੈਂਦੇ ਹੋਏ ਆਪਣੇ ਜੀਵਨ ਨੂੰ ਸੁਚੱਜਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਿਵਾਰ ਵਲੋਂ ਬੇਟੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਪ੍ਰਭਾਤ ਸਮੇ ਸ਼੍ਰੀ ਸੁਖਮਨੀ ਦੇ ਪਾਠ ਕਰਵਾਏ ਗਏ ਅਤੇ ਅਤੇ ਗੁਰੁ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਲਈ ਚਾਹ ਦੇ ਅਤੇ ਕੜਾਹ ਪ੍ਰਸ਼ਾਦਿ ਦੇ ਲੰਗਰ ਲਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਮੂਰਤੀ ਜਾਡਲਾ, ਸੰਤੋਸ਼ ਕੁਮਾਰੀ, ਅਮਨਦੀਪ ਸਿੰਘ, ਮਨਜੀਤ ਕੌਰ, ਅਮਰਜੀਤ ਸਿੰਘ, ਸੋਨੂੰ ਹੀਰ , ਤਰਲੋਕ ਸਿੰਘ, ਡਾਕਟਰ ਬੀ ਐੱਸ ਬੱਧਣ, ਸਰਦਾਰ ਮਹਿੰਦਰ ਸਿੰਘ, ਹਰਪ੍ਰੀਤ ਕੌਰ ਬੰਗਾ, ਕਮਲੇਸ਼ ਚਾਵਲਾ, ਸੋਮ ਨਾਥ ਬੰਗੜ, ਅਤੇ ਸ਼੍ਰੀ ਗੁਰੂ ਰਵਿਦਾਸ ਗੁਰੂਦਵਾਰਾ ਘਾਟੀ ਵਾਲਾ ਦੇ ਕਮੇਟੀ ਮੈਂਬਰਾਂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਿਰ ਸਨ l

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleOMG! ਨੌਜਵਾਨ ਦੇ ਢਿੱਡ ‘ਚੋਂ ਨਿਕਲੇ 10 ਲੋਹੇ ਦੀਆਂ ਰੰਚਾਂ, ਡਾਕਟਰ ਵੀ ਰਹਿ ਗਏ ਹੈਰਾਨ
Next articleਗੁੰਝਲਦਾਰ ਵ੍ਹਿਪਲ ਸਰਜਰੀ ਤੋਂ ਪੀਲੀਆ ਅਤੇ ਛੋਟੀ ਅੰਤੜੀ ਦੇ ਟਿਊਮਰ ਦੇ ਮਰੀਜ਼ ਨੂੰ ਨਵੀਂ ਜ਼ਿੰਦਗੀ ਮਿਲੀ