ਨਵੀਂ ਦਿੱਲੀ (ਸਮਾਜ ਵੀਕਲੀ): ਜਹਾਂਗੀਰਪੁਰੀ ’ਚ ਹਿੰਸਾ ਦੇ ਇਕ ਦਿਨ ਬਾਅਦ ਭਾਜਪਾ ਨੇ ਅੱਜ ਕਿਹਾ ਕਿ ਪਿਛਲੇ 70 ਸਾਲਾਂ ਤੋਂ ਖਾਸ ਫਿਰਕੇ ਨੂੰ ਖੁਸ਼ ਕਰਨ ਦੀ ਵਿਚਾਰਧਾਰਾ ਦੇਸ਼ ’ਚ ਫਿਰਕੂ ਦੰਗਿਆਂ ਲਈ ਜ਼ਿੰਮੇਵਾਰ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰ ਦੇ ਹੋਰ ਆਗੂਆਂ ਵੱਲੋਂ ਨਫ਼ਰਤੀ ਭਾਸ਼ਨ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ’ਤੇ ਚਿੰਤਾ ਜਤਾਉਣ ਦੇ ਦਿੱਤੇ ਸਾਂਝੇ ਬਿਆਨ ’ਤੇ ਟਿੱਪਣੀ ਕਰਦਿਆਂ ਭਾਜਪਾ ਤਰਜਮਾਨ ਸੰਬਿਤ ਪਾਤਰਾ ਨੇ ਕਿਹਾ ਕਿ ਵਿਰੋਧੀ ਧਿਰ ਦੀ ‘ਚੋਣਵੀਂ ਸਿਆਸਤ’ ਮੁਲਕ ਲਈ ਨੁਕਸਾਨਦੇਹ ਹੈ। ਭਾਜਪਾ ਹੈੱਡਕੁਆਰਟਰ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਤਰਾ ਨੇ ਕਿਹਾ ਕਿ ਉੱਤਰ-ਪੱਛਮੀ ਦਿੱਲੀ ਦੇ ਇਲਾਕੇ ’ਚ ਹੋਈਆਂ ਝੜਪਾਂ ਦੀ ਜਾਂਚ ਚੱਲ ਰਹੀ ਹੈ ਅਤੇ ਸਾਰਿਆਂ ਨੂੰ ਉਸ ਦੇ ਨਤੀਜੇ ਦੀ ਉਡੀਕ ਕਰਨੀ ਚਾਹੀਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ ਜਿਵੇਂ ਕੇਜਰੀਵਾਲ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਜੰਗ ਲੜਨ ਦੀ ਕੋਸ਼ਿਸ਼ ਕਰ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly