ਜੇਕਰ ਬਾਣੀ ਗੁਰੂ ਹੈ ਤਾਂ ਬਾਣੀ ਉਚਾਰਨ ਵਾਲੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਗੁਰੂ ਕਿਉਂ ਨਹੀਂ ਹਨ : ਸੰਤ ਕੁਲਵੰਤ ਰਾਮ ਭਰੋਮਜਾਰਾ

ਸੰਤ ਕੁਲਵੰਤ ਰਾਮ ਭਰੋਮਜਾਰਾ
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ )  ਦਲਿਤ ਸਮਾਜ ਨੂੰ ਆ ਰਹੀਆ ਦਰਪੇਸ਼ ਮੁਸ਼ਕਿਲਾ ਦਾ ਮੁੱਦਾ ਇਸ ਵੇਲੇ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਪਿੱਛਲੇ ਦਿਨੀ ਸ਼੍ਰੋਮਣੀ ਕਮੇਟੀ  ਵੱਲੋਂ ਇੱਕ ਹੁਕਮਨਾਮਾ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਾ ਬਾਬਾ ਅਤੇ ਨਾ ਗੁਰੂ ਕਹਿ ਕੇ ਸੰਬੋਧਨ ਕੀਤਾ ਜਾਵੇ ਸਿਰਫ ਤੇ ਸਿਰਫ ਭਗਤ ਕਹਿ ਕੇ ਹੀ ਸੰਬੋਧਨ ਕੀਤਾ ਜਾਵੇ। ਜੋ ਕਿ ਸ਼੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਲਈ ਸਹਿਣ ਯੋਗ ਨਹੀਂ ਹੈ
ਇਹਨਾਂ ਗੱਲਾਂ ਦਾ ਪ੍ਰਗਟਾਵਾ ਡੇਰਾ 108 ਸੰਤ ਬਾਬਾ ਮੇਲਾ ਰਾਮ ਭਰੋਮਜ਼ਾਰਾ ਦੇ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ( ਰਜਿ.) ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਨੇ ਪੱਤਰਕਾਰਾਂ ਨਾਲ ਕੀਤਾ ਉਹਨਾਂ ਕਿਹਾ ਕਿ  ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ  ਲਿਖੀ ਗਈ ਬਾਣੀ ਗੁਰੂ ਹੈ ਤਾਂ ਬਾਣੀ ਉਚਾਰਨ ਵਾਲੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਗੁਰੂ ਕਿਉਂ ਨਹੀਂ ਹੋ ਸਕਦੇ ? ਉਨ੍ਹਾਂ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਜਥੇਦਾਰ ਗਿਆਨੀ ਰਘੁਵੀਰ ਸਿੰਘ ਦੇ ਇਸ ਫੁਰਮਾਨ ਨਾਲ ਸੰਸਾਰ ਅੰਦਰ ਵਸ ਰਹੀਆਂ ਸ਼੍ਰੀ ਗੁਰੂ ਰਵਿਦਾਸ  ਨਾਮ ਲੇਵਾ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ  ਇਸ ਹੁਕਮਨਾਮੇ ਨੂੰ ਤਬਦੀਲ ਕੀਤਾ ਜਾਵੇ ਅਤੇ  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਕੇਵਲ ਤੇ ਕੇਵਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹੀ ਕਹਿ ਕੇ ਸੰਬੋਧਨ ਕੀਤਾ ਜਾਵੇ ਤਾਂ ਜੋ ਸੰਗਤਾਂ ਵਿੱਚ ਜਿਹੜਾ ਰੋਸ ਪਾਇਆ ਜਾ ਰਿਹਾ ਹੈ, ਉਸ ਨੂੰ ਸ਼ਾਂਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ  ਸਾਰੇ ਧਰਮਾਂ ਦੇ ਗੁਰੂ ਸਾਹਿਬਾਨ ਬਹੁਤ ਹੀ ਸਤਿਕਾਰਯੋਗ ਹਨ ਇਸ ਲਈ ਉਹਨਾਂ ਨੂੰ ਵੀ ਸਾਰੇ ਵਰਗਾ ਵੱਲੋਂ ਢੁਕਵਾਂ ਸਤਿਕਾਰ ਮਿਲਣਾ ਚਾਹੀਦਾ ਹੈ। ਕਿਸੇ ਨਾਲ ਵੀ ਕੋਈ ਭੇਦ ਭਾਵ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਵੀ ਸਾਰਿਆਂ ਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਹੁਸ਼ਿਆਰਪੁਰ ਨੇ ਕਪੂਰਥਲਾ ਨੂੰ 8 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕੀਤਾ : ਡਾ: ਰਮਨ ਘਈ
Next articleਸਰਕਾਰੀ ਮੁਲਾਜ਼ਮਾਂ ਨੂੰ ਆਰ.ਐਸ.ਐਸ ਦੀਆਂ ਸ਼ਾਖਾਵਾਂ ਵਿੱਚ ਹਿੱਸਾ ਲੈਣ ਦੀ ਆਗਿਆ ਦੇਣ ਦੀ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ , ਮਹਿੰਦਰ ਰਾਮ ਫੁੱਗਲਾਣਾ ਜਲੰਧਰ