ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਿੱਕੀ ਚੋਧਰੀ ਕਾਠਗੜ੍ਹ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਸ਼ਬਦਾਂ ਵਿੱਚ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਵਿਰੋਧੀ ਆਗੂਆਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਫਸਾਉਣ ਅਤੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿੱਕੀ ਚੋਧਰੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਲਈ ਕਈ ਲੋਕ ਹਿਤੈਸ਼ੀ ਫ਼ੈਸਲੇ ਕੀਤੇ ਸਨ ਜਿਸ ਦੇ ਦਿਲਾਂ ਵਿੱਚ ਵੱਸਦੇ ਹਨ। ਉਨ੍ਹਾਂ ਦਾ ਦਾਅਵਾ ਹੈ ਲੋਕਾਂ ਵਿੱਚ ਚੰਨੀ ਪ੍ਰਤੀ ਦਿਨੋਂ ਦਿਨ ਵਧ ਰਿਹਾ ਵਿਸ਼ਵਾਸ ਹੀ ਹੈ ਜਿਸ ਕਾਰਨ ਮੌਜੂਦਾ ਸਰਕਾਰ ਘਬਰਾਹਟ ਵਿੱਚ ਆ ਕੇ ਗ਼ਲਤ ਤਰੀਕੇ ਅਪਣਾ ਰਹੀ ਹੈ। ਵਿਕੀ ਚੋਧਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਪਰ ਮੌਜੂਦਾ ਸਰਕਾਰ ਇਸ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਿਲਕੁਲ ਗ਼ਲਤ ਹੈ। ਵਿੱਕੀ ਚੋਧਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਜਾਰੀ ਰਹੀਆਂ ਤਾਂ ਕਾਂਗਰਸ ਪਾਰਟੀ ਇਸਦਾ ਡਟ ਕੇ ਵਿਰੋਧ ਕਰੇਗੀ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਮੰਚ ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਅੱਗੇ ਵਿੱਕੀ ਚੋਧਰੀ ਨੇ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ਤੇ ਅਕਸਰ ਹੀ ਇਹ ਪ੍ਰਚਾਰ ਚੱਲ ਰਿਹਾ ਹੈ ਕਿ ਚੰਨੀ ਨੂੰ ਕਿਸੇ ਨਾ ਕਿਸੇ ਮਾਮਲੇ ਵਿੱਚ ਉਲਝਾਇਆ ਜਾ ਸਕਦਾ ਹੈ ਕਿਉਂਕਿ ਮੌਜੂਦਾ ਸਰਕਾਰ ਚਰਨਜੀਤ ਸਿੰਘ ਚੰਨੀ ਦੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ ਕਿਉਂਕਿ ਸੂਬੇ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



