ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਇਸ ਮੁਹਿੰਮ ਦੀ ਹਜ਼ਾਰਾਂ ਲੋਕਾਂ ਨੇ ਸ਼ਲਾਘਾ ਕੀਤੀ
ਸਿਰਸਾ.(ਸਤੀਸ਼ ਬਾਂਸਲ) (ਸਮਾਜ ਵੀਕਲੀ): ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁਖੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀਕਾਂਤ ਜਾਧਵ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਦੀ ਸਫਲਤਾ ਲਈ ਆਮ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਨਸ਼ਾ ਇਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਨੂੰ ਸਮਾਜ ਵਿੱਚੋਂ ਮਿਟਾਉਣ ਲਈ ਸਭ ਲੋਕਾਂ ਨੂੰ ਅੱਗੇ ਆਉਣਾ ਪਵੇਗਾ, ਤਾਂ ਜੋ ਇੱਕ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸਮਾਜ ਦੀ ਸਥਾਪਨਾ ਹੋ ਸਕੇ।ਜੇਕਰ ਸਮੇਂ ਸਿਰ ਨਸ਼ੇ ‘ਤੇ ਕਾਬੂ ਨਾ ਪਾਇਆ ਗਿਆ ਤਾਂ ਦੇਸ਼ ਨੂੰ ਸੰਭਾਲਣ ਵਾਲੇ ਜਵਾਨ ਵੀ ਨਹੀਂ ਬਚਣਗੇ ।
ਇਸ ਲਈ ਨਸ਼ਿਆਂ ਦਾ ਖਾਤਮਾ ਕਰਨਾ ਬਹੁਤ ਜ਼ਰੂਰੀ ਹੈ। ਇਹ ਵਿਚਾਰ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਯੂਨਿਟ ਸਿਰਸਾ ਦੇ ਸਬ-ਇੰਸਪੈਕਟਰ ਕ੍ਰਿਸ਼ਨ ਕੁਮਾਰ ਨੇ ਡਾ: ਭੀਮ ਰਾਓ ਅੰਬੇਡਕਰ ਸਦਨ ਵਿੱਚ ਹਜ਼ਾਰਾਂ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ ਅਤੇ ਕਿਹਾ ਕਿ ਐਨਸੀਬੀ ਮੁਖੀ ਏਡੀਜੀਪੀ ਸ਼੍ਰੀਕਾਂਤ ਜਾਧਵ ਦੀ ਅਗਵਾਈ ਵਿੱਚ ਕੰਮ ਕਰਦੇ ਹੋਏ ਉਹ ਨਸ਼ਿਆਂ ਖਿਲਾਫ ਜ਼ੋਰਦਾਰ ਮੁਹਿੰਮ ਚਲਾ ਰਹੇ ਹਨ ਪਰ ਇਸ ਮੁਹਿੰਮ ਦੀ 100 ਫੀਸਦੀ ਸਫਲਤਾ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਨਿਡਰ ਹੋ ਕੇ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।
ਸਬ ਇੰਸਪੈਕਟਰ ਕ੍ਰਿਸ਼ਨ ਕੁਮਾਰ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਟੋਲ ਫਰੀ ਨੰਬਰ 90508-91508 ‘ਤੇ ਬਿਨਾਂ ਕਿਸੇ ਝਿਜਕ ਦੇ ਦਿਓ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸੈਂਕੜੇ ਲੋਕਾਂ ਨੇ ਐਨ.ਸੀ.ਬੀ. ਦੇ ਟੋਲ ਫ੍ਰੀ ਨੰਬਰ ਦੀ ਫੋਟੋ ਆਪਣੇ ਫੋਨ ਵਿੱਚ ਲੈ ਲਈ ਅਤੇ ਆਮ ਲੋਕ ਟੋਲ ਫਰੀ ਨੰਬਰ ਨੂੰ ਸੇਵ ਕਰਦੇ ਨਜ਼ਰ ਆਏ। ਉਹਨਾਂ ਕਿਹਾ ਕਿ ਜੇਕਰ ਕੋਈ ਨਸ਼ਾ ਕਰਨ ਵਾਲਾ ਨਸ਼ੇ ਨੂੰ ਛੱਡਣਾ ਚਾਹੁੰਦਾ ਹੈ ਤਾਂ ਉਹ ਵੀ ਸਾਨੂੰ ਬੇਫਿਕਰ ਹੋਕੇ ਮਿਲੇ ਉਸਦਾ ਇਲਾਜ਼ ਪ੍ਰਯਾਸ ਸੰਸਥਾ ਵਲੋਂ ਬਿਲਕੁਲ ਫ੍ਰੀ ਕਰਵਾਇਆ ਜਾਵੇਗਾ ।
ਇਸ ਮੌਕੇ ਸਬ ਇੰਸਪੈਕਟਰ ਕ੍ਰਿਸ਼ਨ ਕੁਮਾਰ ਨੇ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਸੁਚੇਤ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ, ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਆਪਣੀ ਪ੍ਰਤਿਭਾ ਦਾ ਬਿਹਤਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਬ-ਇੰਸਪੈਕਟਰ ਕ੍ਰਿਸ਼ਨ ਕੁਮਾਰ ਨੇ ਹਜ਼ਾਰਾਂ ਦਰਸ਼ਕਾਂ ਨੂੰ ਨਸ਼ਾ ਨਾ ਕਰਨ ਅਤੇ ਨਾ ਕਰਨ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਦੀ ਸਹੁੰ ਚੁਕਾਈ ।
ਇਸ ਮੌਕੇ ਐਨ.ਸੀ.ਬੀ ਸਿਰਸਾ ਤੋਂ ਇੰਸਪੈਕਟਰ ਫਤਿਹ ਸਿੰਘ, ਸਬ-ਇੰਸਪੈਕਟਰ ਕ੍ਰਿਸ਼ਨ ਲਾਲ, ਏ.ਐਸ.ਆਈ ਸੁਖਦੇਵ ਸਿੰਘ, ਹੈੱਡ ਕਾਂਸਟੇਬਲ ਵਰਿੰਦਰ, ਏ.ਐਸ.ਆਈ ਚਾਨਣ, ਏ.ਐਸ.ਆਈ ਹਰਮੀਤ, ਕਾਂਸਟੇਬਲ ਰਾਜੇਸ਼ ਕੁਮਾਰ, ਦੇ ਨਾਲ ਪ੍ਰਯਾਸ ਸੰਸਥਾ ਦੇ ਮੈਂਬਰ ਮੰਗਲ ਸਿੰਘ ਸਮੇਤ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ਨੇ ਹਾਜ਼ਰੀ ਲਗਵਾਈ,
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly