ਜੇ ਕਿਸਾਨ ਅੰਦੋਲਨਕਾਰੀ ਹਨ ਤਾਂ ਭਾਜਪਾ ਵੋਟਕਾਰੀ ਹੈ: ਟਿਕੈਤ

Farmer leader Rakesh Tikait.

ਮੁਜ਼ੱਫਰਨਗਰ (ਸਮਾਜ ਵੀਕਲੀ):  ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਭਾਜਪਾ ਨੇ ਸਿਰਫ਼ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਲਈ ਕੰਮ ਕੀਤਾ ਹੈ ਅਤੇ ਅਜਿਹਾ ਕਰਨ ਵਿੱਚ ਸਫ਼ਲ ਰਹੀ ਹੈ। ਉਨ੍ਹਾਂ ਕਿਹਾ,‘ਅਸੀਂ 13 ਮਹੀਨਿਆਂ ਤੱਕ ਕਿਸਾਨ ਅੰਦੋਲਨ ਨੂੰ ਸਫਲਤਾਪੂਰਵਕ ਚਲਾਇਆ। ਅਸੀਂ ‘ਅੰਦੋਲਨਕਾਰੀ’ ਹਾਂ ਅਤੇ ਭਾਜਪਾ ‘ਵੋਟਕਾਰੀ’ ਹੈ। ਇਸ ਵਾਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਨੂੰ ਗੰਭੀਰਤਾ ਨਾਲ ਲਿਆ ਅਤੇ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਉਨ੍ਹਾਂ ਦੀ ਭਲਾਈ ਨੂੰ ਸ਼ਾਮਲ ਕੀਤਾ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੌਣ ਜਿੱਤਦਾ ਹੈ ਪਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ।’ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ‘ਤੇ ਕਿਸਾਨ ਅੰਦੋਲਨ ਦੇ ਪ੍ਰਭਾਵ ਬਾਰੇ  ਟਿਕੈਤ ਨੇ ਕਿਹਾ, ‘ਕਿਸਾਨ ਅੰਦੋਲਨ ਨੇ ਭਾਜਪਾ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਜਾਣਗੇ ਭਗਵੰਤ ਮਾਨ, ਸ਼ਨਿਚਰਵਾਰ ਨੂੰ ਮਿਲਣਗੇ ਰਾਜਪਾਲ ਨੂੰ
Next articleਸੂਮੀ ਤੋਂ ਕੱਢੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦਿੱਲੀ ਪੁੱਜਿਆ