ਜੇ ਸ਼ਾਂਤੀ ਲਈ ਤੁਰੰਤ ਕਦਮ ਨਾ ਚੁੱਕੇ ਤਾਂ ਹਾਲਾਤ ਸੰਭਾਲੇ ਨਹੀਂ ਜਾਣਗੇ: ਭਾਰਤ

ਸੰਯੁਕਤ ਰਾਸ਼ਟਰ (ਸਮਾਜ ਵੀਕਲੀ):  ਭਾਰਤ ਨੇ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਨੂੰ ਤੁਰੰਤ ਘੱਟ ਕਰਨ ਦੀ ਮੰਗ ਕੀਤੀ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਸਥਿਤੀ ਵੱਡੇ ਸੰਕਟ ਵਿੱਚ ਬਦਲ ਸਕਦੀ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੂਕਰੇਨ ਵਿੱਚ ਫੌਜ ਨਾ ਭੇਜਣ ਅਤੇ “ਸ਼ਾਂਤੀ ਨਾਲ ਮੁੱਦੇ ਨੂੰ ਹੱਲ ਕਰਨ” ਦੀ ਅਪੀਲ ਕੀਤੀ ਹੈ। ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤਿਰੁਮੂਰਤੀ ਨੇ ਦੱਸਿਆ ਕਿ ਭਾਰਤ ਨੇ ਦੋ ਦਿਨ ਪਹਿਲਾਂ ਹੀ ਤਣਾਅ ਨੂੰ ਤੁਰੰਤ ਘੱਟ ਕਰਨ ਦੀ ਮੰਗ ਕੀਤੀ ਸੀ ਕਿਉਂਕਿ ਸਥਿਤੀ ਦੇ ਵੱਡੇ ਸੰਕਟ ‘ਚ ਬਦਲਣ ਦਾ ਖਤਰਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ ਦੇ ਬਿਜਲੀ ਕਾਮਿਆਂ ਦੀ ਹੜਤਾਲ ਖਤਮ
Next articleਚੰਨੀ ਵੱਲੋਂ ਵੋਟਾਂ ਦੀ ਗਿਣਤੀ-ਮਿਣਤੀ ਬਾਰੇ ਸਾਥੀ ਆਗੂਆਂ ਨਾਲ ਸਲਾਹ ਮਸ਼ਵਰਾ