ਜ਼ਿਲ੍ਹਾ ਕਪੂਰਥਲਾ ਵਿੱਚ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨਾ ਹੋਈਆਂ ਤਾਂ ਸਿੱਖਿਆ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ -ਜੀ.ਟੀ.ਯੂ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਕਪੂਰਥਲਾ ਜ਼ਿਲ੍ਹੇ ਅੰਦਰ ਪ੍ਰਾਇਮਰੀ ਅਧਿਆਪਕਾਂ ਦੀਆਂ ਪਿਛਲੇ ਕਾਫੀ ਸਮੇਂ ਤੋਂ ਤਰੱਕੀਆਂ ਨਾ ਹੋਣ ਕਰਕੇ ਉਨ੍ਹਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਗੋਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਬਲਜੀਤ ਸਿੰਘ ਟਿੱਬਾ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ, ਰਣਜੀਤ ਸਿੰਘ ਵਿਰਕ, ਰਾਜੇਸ਼ ਮੈਂਗੀ , ਜੀਵਨਜੋਤ ਸਿੰਘ ਮੱਲ੍ਹੀ, ਪਰਮਜੀਤ ਲਾਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਾਏ ਦਬਾਅ ਕਾਰਨ ਡੀ.ਪੀ.ਆਈ(ਐਲੀਮੈਂਟਰੀ) ਚੰਡੀਗੜ੍ਹ ਵੱਲੋਂ 23-9-2022 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੁੰਤ ਤਰੱਕੀਆਂ ਕਰਨ ਸਬੰਧੀ ਚਿੱਠੀ ਜਾਰੀ ਕਰਕੇ ਹਤਾਇਤਾਂ ਦਿੱਤੀਆਂ ਸਨ। ਜਿਸ ਤੋਂ ਬਾਅਦ ਪੰਜਾਬ ਦੇ ਬਹੁਤੇ ਜ਼ਿਲਿਆਂ ਵਿੱਚ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਹੋ ਗਈਆਂ ਸਨ ਪਰ ਕਪੂਰਥਲਾ ਜ਼ਿਲ੍ਹੇ ਅੰਦਰ ਵਾਰ ਵਾਰ ਮੰਗ ਉਠਾਏ ਜਾਣ ਦੇ ਬਾਵਜੂਦ ਵੀ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨਹੀਂ ਹੋ ਸਕੀਆਂ।

ਆਗੂਆਂ ਨੇ ਦੱਸਿਆ ਕਿ ਈ.ਟੀ.ਟੀ ਅਧਿਆਪਕ ਤੋਂ ਐਚ.ਟੀ,ਐਚ.ਟੀ ਤੋਂ ਸੀ.ਐਚ.ਟੀ ਦੀਆਂ ਤਰੱਕੀਆਂ ਨਾ ਹੋਣ ਕਰਕੇ ਕਪੂਰਥਲਾ ਜ਼ਿਲ੍ਹੇ ਦੇ ਅਧਿਆਪਕਾਂ ਦਾ ਸੂਬਾ ਪੱਧਰੀ ਸੀਨੀਆਰਤਾ ਸੂਚੀ ਵਿੱਚ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਫਿਰੋਜ਼ਪੁਰ ਅਤੇ ਹੋਰ ਜ਼ਿਲਿਆਂ ਜਿੱਥੇ ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਸਿਰ ਹੋਈਆਂ ਸਨ ਉਨ੍ਹਾਂ ਜ਼ਿਲਿਆਂ ਦੇ ਅਧਿਆਪਕ ਅੱਜ ਬਲਾਕ ਸਿੱਖਿਆ ਅਫ਼ਸਰ ਦੇ ਅਹੁਦੇ ਤੇ ਪਹੁੰਚ ਗਏ ਹਨ,ਜਦ ਕਿ ਕਪੂਰਥਲਾ ਜ਼ਿਲ੍ਹੇ ਦੇ ਅਧਿਆਪਕ ਅਜੇ ਤੱਕ ਸੀ.ਐਚ.ਟੀ ਵੀ ਨਹੀਂ ਬਣ ਸਕੇ।ਇਸ ਪਿੱਛੇ ਜ਼ਿਲ੍ਹਾ ਸਿੱਖਿਆ ਦਫ਼ਤਰ ਕਪੂਰਥਲਾ ਦੇ ਕਰਮਚਾਰੀਆਂ ਦੀ ਵੱਡੀ ਅਣਗਹਿਲੀ ਹੈ।ਇਸ ਮੌਕੇ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇੱਕ ਹਫ਼ਤੇ ਦੇ ਅੰਦਰ ਅੰਦਰ ਜ਼ਿਲੇ ਅੰਦਰ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨਾ ਹੋਈਆਂ ਤਾਂ ਸੂਬਾ ਕਮੇਟੀ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੱਚਿਆਂ ਦੇ ਨਾਂ ਸੰਦੇਸ਼….
Next articleਪੰਜਾਬੀ ਲੇਖਕ ਮੰਚ ਜਗਰਾਉਂ ਵਲੋਂ ਮੀਟਿੰਗ ਦਾ ਆਯੋਜਨ