ਜੇਕਰ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ : ਸੰਤ ਸਤਰੰਜਣ ਸਿੰਘ

ਸੰਤ ਸਤਰੰਜਣ ਸਿੰਘ
ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) ਵਿਗੜਦੇ ਵਾਤਾਵਰਨ ਨਾਲ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਜਿਸ ਨਾਲ ਮਨੁੱਖੀ ਜੀਵਨ ਜਾਨਵਰਾਂ ਅਤੇ ਪੌਦਿਆਂ ਤੇ ਬੁਰਾ ਅਸਰ ਪੈ ਰਿਹਾ ਹੈ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਇਹਨਾ ਗੱਲਾ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਧੁੱਗਾ ਕਲਾਂ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਨੇ  ਨੇ ਸਾਡੇ ਪੱਤਰਕਾਰ ਨਾਲ ਕੀਤਾ ਉਹਨਾਂ ਕਿਹਾ ਕਿ ਸਾਨੂੰ ਰੁੱਖ ਲਗਾ ਕੇ ਵਾਤਾਵਰਨ ਨੂੰ  ਪ੍ਰਦੂਸ਼ਣ ਵਿੱਚ ਆਉਣ ਵਾਲੀਆ  ਤਬਦੀਲੀਆ ਵਰਗੀਆਂ ਗੰਭੀਰ ਸਮੱਸਿਆਵਾਂ ਤੋ ਬਚਾਉਣਾ ਚਾਹੀਦਾ ਹੈ । ਉਹਨਾ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਵਿੱਚ ਆਕਸੀਜਨ ਦੀ ਮਾਤਰਾ ਨੂੰ ਵਧਾਇਆ ਜਾ ਸਕੇ ਅਤੇ ਵਾਤਾਵਰਨ ਵਿੱਚ ਹਾਨੀਕਾਰਕ ਗੈਸਾਂ ਨੂੰ ਕੰਟਰੋਲ ਕੀਤਾ ਜਾ ਸਕੇ ਉਹਨਾ ਕਿਹਾ ਕਿ ਸਾਡੇ ਚੁਗਿਰਦੇ ਤੇ ਵਾਤਾਵਰਨ ਸ਼ੁੱਧ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਈ ਰੱਖਣ ਲਈ ਬੂਟਿਆਂ ਦਾ ਹੋਣਾ ਬਹੁਤ ਜਰੂਰੀ ਹੈ ਅੱਜ ਸਾਡੇ ਆਲੇ ਦੁਆਲੇ ਬਹੁਤ ਵੱਡੀ ਤਾਦਾਦ ਚ ਰੁਖਾ ਦੀ ਕਟਾਈ ਹੋ ਚੁੱਕੀ ਹੈ ਤੇ ਰੁੱਖਾ ਦੀ ਕਟਾਈ ਦੀ ਨਿਰੰਤਰ ਪ੍ਰਕਿਰਿਆ ਜਾਰੀ ਹੈ ਜਿਸ ਕਰਕੇ ਧਰਤੀ ਦਾ ਵਾਤਾਵਰਨ ਆਪ ਹੁਦਰਾ ਹੋ ਰਿਹਾ ਹੈ  ਉਹਨਾ ਕਿਹਾ ਕਿ  ਗਰਮੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ ਤੇ ਪਾਣੀ ਦੇ ਸੋਮੇ ਲਗਾਤਾਰ ਸੁੱਕਣ ਦੀ ਕਗਾਰ ਤੇ ਪਹੁੰਚ ਗਏ ਹਨ ਇਸ ਲਈ ਜੇਕਰ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਹੋਣਗੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਵਾਤਾਵਰਣ ਨੂੰ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ : ਇੰਦਰਜੀਤ ਕੰਗ
Next articleਸਿੱਖ ਮੁਲਾਜ਼ਮਾ ਨੂੰ ਵੀ ਆਪਣੇ ਕੌਮੀ ਹੱਕਾਂ ਦੀ ਗੱਲ ਕਰਨ ਦੀ ਕਾਨੂੰਨੀ ਖੁੱਲ੍ਹ ਹੋਵੇ : ਸਿੰਗੜੀਵਾਲਾ