ਪਠਾਨਕੋਟ (ਸਮਾਜ ਵੀਕਲੀ): ਪਠਾਨਕੋਟ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਕੰਮ ਕੇਂਦਰ ਅਤੇ ਸੂਬਾ ਸਰਕਾਰ ਵਿਚਾਲੇ ਇੱਕ ਪੁਲ ਵਜੋਂ ਕੰਮ ਕਰਨਾ ਹੈ। ਉਹ ਸਮਝਦੇ ਹਨ ਕਿ ਸੂਬੇ ਦੀ ਸੁਰੱਖਿਆ ਸਭ ਤੋਂ ਉੱਪਰ ਹੈ। ਜੇ ਦੇਸ਼ ਸੁਰੱਖਿਅਤ ਰਹੇਗਾ ਤਾਂ ਵਿਕਾਸ ਵੀ ਬਿਹਤਰ ਹੋਵੇਗਾ। ਰਾਜਪਾਲ ਨੇ ਕਿਹਾ ਕਿ ਪਹਿਲੇ ਦੌਰਿਆਂ ਦੌਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਕੰਡਿਆਲੀ ਤਾਰ ਪਾਰਲੀ ਜ਼ਮੀਨ ’ਤੇ ਕਿਸਾਨਾਂ ਨੂੰ ਖੇਤੀ ਕਰਨ ਲਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਦੀ ਹੀ ਇਜਾਜ਼ਤ ਸੀ। ਕਿਸਾਨਾਂ ਦੀ ਸਮੱਸਿਆ ਨੂੰ ਦੇਖਦਿਆਂ ਉਨ੍ਹਾਂ ਬੀਐੱਸਐੱਫ ਦੇ ਅਧਿਕਾਰੀਆਂ ਨੂੰ ਖੇਤਾਂ ਵਿੱਚ ਕਿਸਾਨਾਂ ਨੂੰ ਸਵੇਰੇ 9 ਵਜੇ ਦੀ ਥਾਂ ਸਵੇਰੇ 7 ਵਜੇ ਜਾਣ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਦੇ ਰੁਜ਼ਗਾਰ ਦੀ ਸਮੱਸਿਆ ਹੱਲ ਕਰਨ ਲਈ ਕੇਂਦਰ ਸਰਕਾਰ ਵੱਲੋਂ ਫ਼ੌਜ ਵਿੱਚ ਇੱਕ ਅਗਨੀਪਥ ਨਾਂ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly