ਕਪੂਰਥਲਾ (ਸਮਾਜ ਵੀਕਲੀ) ( ਵਿਸੇਸ ਪ੍ਰਤੀਨਿਧ )- ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪਿਛਲੀ 10 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਵਾਰ-ਵਾਰ ਦਿੱਤੇ ਭਰੋਸਿਆਂ ਤੇ ਸੂਬੇ ਦੀ ਅਫਸਰਸ਼ਾਹੀ ਨੇ ਬ੍ਰੇਕਾਂ ਲਗਾ ਦਿੱਤੀਆਂ ਹਨ ਅਤੇ ਮਾਨਯੋਗ ਅਦਾਲਤ ਦੇ ਹੁਕਮਾਂ ਨੂੰ ਵੀ ਦਰਕਨਾਰ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਵਾਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਗਗਨਦੀਪ ਸਿੰਘ, ਰਮੇਸ਼ ਕੁਮਾਰ ਲਾਧੂਕਾ,ਬਨਵਾਰੀ ਲਾਲ ਨੇ ਪ੍ਰੈਸ ਦੇਣਾ ਜਾਰੀ ਇੱਕ ਬਿਆਨ ਵਿੱਚ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪਿਛਲੇ 10 ਮਹੀਨਿਆਂ ਦੌਰਾਨ ਤਕਰੀਬਨ 10 ਤੋਂ ਜਿਆਦਾ ਮੀਟਿੰਗਾਂ ਹੋਈਆਂ। ਜਿਨ੍ਹਾਂ ਵਿੱਚ ਉਹਨਾਂ ਵੱਲੋਂ ਹਰ ਵਾਰ ਭਰੋਸਾ ਦਿੱਤਾ ਗਿਆ ਕਿ ਕਿਸੇ ਵੀ ਮੁਲਾਜ਼ਮ ਦੀ ਤਨਖਾਹ ਵਿੱਚ ਕਟੌਤੀ ਨਹੀਂ ਹੋਣ ਦਿੱਤੀ ਜਾਵੇਗੀ। ਪਰ ਵਿੱਤ ਮੰਤਰੀ ਦੇ ਭਰੋਸਿਆਂ ਤੋਂ ਬਾਅਦ ਬੀਤੇ ਕੱਲ ਸਕੱਤਰ ਸਕੂਲ ਸਿੱਖਿਆ ਪੰਜਾਬ ਨਾਲ ਹੋਈ ਮੀਟਿੰਗ ਦੌਰਾਨ ਉਹਨਾਂ ਵੱਲੋਂ ਮੁਲਾਜ਼ਮਾਂ ਨੂੰ ਕੋਈ ਵੀ ਰਾਹਤ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਹੈ। ਇਸ ਕਰਕੇ ਮੁਲਾਜ਼ਮਾਂ ਵਿੱਚ ਨਿਰਾਸ਼ਾ ਤੇ ਗੁੱਸਾ ਹੈ, ਕਿ ਇਸ ਸਰਕਾਰ ਵਿੱਚ ਮੁੱਖ ਮੰਤਰੀ ਜਾਂ ਵਿੱਤ ਮੰਤਰੀ ਵੱਡੇ ਹਨ ਜਾਂ ਫਿਰ ਸੂਬੇ ਦੀ ਅਫਸਰਸ਼ਾਹੀ ਜ਼ਮੀਨੀ ਹਕੀਕਤ ਇਹ ਹੈ ਕਿ 15 ਸਾਲਾਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਦੀਆਂ ਤਨਖਾਵਾਂ 50,000 ਤੋਂ ਘਟਾ ਕੇ ਸਿਰਫ 19000 ਕਰ ਦਿੱਤੀਆਂ ਗਈਆਂ ਹਨ। ਇੱਕ ਝਟਕੇ ਵਿੱਚ 31000 ਪ੍ਰਤੀ ਮਹੀਨਾ ਤਨਖਾਹ ਕਟੌਤੀ ਕਰਕੇ ਹਜ਼ਾਰਾਂ ਪਰਿਵਾਰਾਂ ਦੀ ਆਰਥਿਕ ਰੀਡ ਦੀ ਹੱਡੀ ਤੋੜ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ 23 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਮੁੱਖ ਮੰਤਰੀ ਦੀ ਰਿਹਾਇਸ ਤੇ ਸਘੰਰਸ਼ ਕੀਤਾ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




