HOME ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਜਿੱਤਦੀ ਹੈ ਤਾਂ ਸ. ਰਾਣਾ...

ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਜਿੱਤਦੀ ਹੈ ਤਾਂ ਸ. ਰਾਣਾ ਗੁਰਜੀਤ ਸਿੰਘ ਹੋਣਗੇ ਮੁੱਖ ਮੰਤਰੀ ਦੇ ਮੁੱਖ ਦਾਅਵੇਦਾਰ-ਵਿਨੋਦ ਭਾਰਦਵਾਜ ਮੋਂਰੋਂ

ਸ. ਰਾਣਾ ਗੁਰਜੀਤ ਸਿੰਘ
ਵਿਨੋਦ ਭਾਰਦਵਾਜ ਮੋਂਰੋਂ

ਫਿਲੌਰ/ਅੱਪਰਾ  (ਸਮਾਜ ਵੀਕਲੀ)   (ਦੀਪਾ)-ਅੱਜ ਅੱਪਰਾ ਵਿਖੇ ਗੱਲਬਾਤ ਕਰਦਿਆਂ ਸਮਾਜ ਸੇਵਕ ਵਿਨੋਦ ਭਾਰਦਵਾਜ ਨੇ ਕਿਹਾ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤਦੀ ਹੈ ਤਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਮੁੱਖ ਮੰਤਰੀ ਦੇ ਸੱਭ ਤੋਂ ਯੋਗ ਤੇ ਮੁੱਖ ਦਾਅਵੇਦਾਰ ਹੋਣਗੇ | ਉਨਾਂ ਅੱਗੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਚਾਰ ਵਾਰ ਵਿਧਾਇਕ, ਇੱਕ ਵਾਰ ਮੈਂਬਰ ਪਾਰਲੀਮੈਂਟ ਤੇ ਇੱਕ ਵਾਰ ਸਾਬਕਾ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ | ਵਿਨੋਦ ਭਾਰਦਾਵ ਨੇ ਅੱਗੇ ਕਿਹਾ ਕਿ ਸਿਰਫ ਰਾਣਾ ਗੁਰਜੀਤ ਸਿੰਘ ਹੀ ਕਾਂਗਰਸ ਤੇ ਪੰਜਾਬ ਦੀ ਯੋਗ ਅਗਵਾਈ ਕਰਨ ਦੇ ਉਮੀਦਵਾਰ ਹਨ | ਉਨਾਂ ਨੇ ਆਪਣੇ ਵਿਧਾਇਕ ਤੇ ਮੈਂਬਰ ਪਾਰਲੀਮੈਂਟ ਰਹਿੰਦਿਆਂ ਆਪਣੇ ਹਲਕੇ ਦੇ ਅਨੇਕਾਂ ਵਿਕਾਸ ਕਾਰਜ ਕਰਵਾਏ ਹਨ, ਜੋ ਕਿ ਉਨਾਂ ਦੀ ਸੋਚ ਤੇ ਵਿਚਾਰਾਂ ਦੀ ਮੂੰਹ ਬੋਲਦੀ ਤਸਵੀਰ ਹੈ | ਵਿਨੋਦ ਭਾਰਦਵਾਜ ਮੋਂਰੋਂ ਨੇ ਅੱਗੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ  ਹੁਣ ਤੋਂ ਹੀ ਇਸ ਵਿਸ਼ੇ ‘ਤੇ ਵਿਚਾਰ ਚਰਚਾ ਸ਼ਰੂ ਕਰ ਦੇਣੀ ਚਾਹੀਦੀ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਾਓਵਾਦੀਆਂ ਅਤੇ ਆਦਿਵਾਸੀਆਂ ਦੇ ਕਤਲਾਂ ਵਿਰੁੱਧ ਜਿਲਾ ਪੱਧਰੀ ਕਨਵੈਨਸ਼ਨ
Next articleਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਸਬ ਇੰਸਪੈਕਟਰ ਨਿਰਮਲ ਸਿੰਘ ਅਤੇ ਸਮੂਹ ਸਟਾਫ ਨੂੰ ਵਧੀਆ ਕਾਰਗੁਜਾਰੀ ਲਈ ਕੀਤਾ ਸਨਮਾਨਿਤ