HOME ਡੇਂਗੂ ਦੇ ਸ਼ੱਕ ‘ਤੇ ਤੁਰੰਤ ਕਰਵਾਓ ਮੁਫ਼ਤ ਟੈਸਟ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ...

ਡੇਂਗੂ ਦੇ ਸ਼ੱਕ ‘ਤੇ ਤੁਰੰਤ ਕਰਵਾਓ ਮੁਫ਼ਤ ਟੈਸਟ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਮੁਫਤ ਵਿੱਚ ਉਪਲੱਬਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

“ਡੇਂਗੂ ਵਿਰੋਧੀ ਮੁਹਿੰਮ ਤਹਿਤ ਸਰਵੇ ਗਤੀਵਿਧੀਆਂ ਆਯੋਜਿਤ 

ਨਵਾਂਸ਼ਹਿਰ,   (ਸਮਾਜ ਵੀਕਲੀ)    (ਮਨੋਰੰਜਨ ਕਾਲੀਆ ): ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਡੇਂਗੂ ਦੀ ਬਿਮਾਰੀ ‘ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ ਡੇਂਗੂ ਵਿਰੋਧੀ” ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸੇ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਿਹਤ ਵਿਭਾਗ ਦੀਆਂ ਡੇੰਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਵੈਟਰਨੀ, ਹਸਪਤਾਲ ਨਵਾਂਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਵਿੱਚ ਲਾਰਵਾ ਚੈੱਕ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਟੈਸਟ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਮੁਫਤ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਡੇਂਗੂ ਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleDr. B.R. Ambedkar’s Critique of Philosophy of Hinduism
Next articleਮਿਰਗੀ ਦੇ ਇਲਾਜ ਵਿੱਚ ਲਗਾਤਾਰ ਫਾਲੋਅੱਪ ਹੀ ਸਫਲ ਇਲਾਜ ਦੀ ਕੁੰਜੀ : ਡਾ. ਗਗਨਦੀਪ ਸਿੰਘ