ਇਫਟੂ ਅਤੇ ਸੰਯੁਕਤ ਕਿਸਾਨ ਮੋਰਚਾ 26 ਨਵੰਬਰ ਨੂੰ ਨਵਾਂਸ਼ਹਿਰ ਮਨਾਉਣਗੇ ਕਾਰਪੋਰੇਟ ਵਿਰੋਧੀ ਦਿਵਸ ਜਿਲਾ ਪੱਧਰੀ ਕੀਤਾ ਜਾਵੇਗਾ ਰੈਲੀ ਅਤੇ ਮੁਜਾਹਰਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਚਾਰ ਸਾਲ ਪੂਰੇ ਹੋਣ ਉੱਤੇ ਸੰਯੁਕਤ ਕਿਸਾਨ ਮੋਰਚਾ ਅਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵਲੋਂ 26 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਕਾਰਪੋਰੇਟ -ਵਿਰੋਧੀ ਦਿਵਸ ਮਨਾਇਆ ਜਾਵੇਗਾ।ਇਸ ਸਬੰਧੀ ਅੱਜ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਨਵਾਂਸ਼ਹਿਰ ਦਫਤਰ ਵਿਖੇ ਹੋਈ।ਜਾਣਕਾਰੀ ਦਿੰਦਿਆਂ ਇਫਟੂ ਦੀ ਪੰਜਾਬ ਕਮੇਟੀ ਦੇ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਦੱਸਿਆ ਕਿ ਪਹਿਲਾਂ ਸਵੇਰੇ 11 ਵਜੇ ਟੈਕਸੀ ਸਟੈਂਡ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਜਿਲਾ ਪੱਧਰੀ ਰੈਲੀ ਕੀਤੀ ਜਾਵੇਗੀ, ਬਾਅਦ ਵਿੱਚ ਮੁਜਾਹਰਾ ਕਰਕੇ ਜਿਲਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੀਟਿੰਗ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੈਲੀ ਵਿੱਚ ਕਿਰਤੀ ਕਿਸਾਨ ਯੂਨੀਅਨ, ਕੌਮੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਬੀ.ਕੇ.ਯੂ (ਕਾਦੀਆਂ), ਦੋਆਬਾ ਕਿਸਾਨ ਯੂਨੀਅਨ ਸ਼ਮੂਲੀਅਤ ਕਰਨਗੀਆਂ। ਇਸ ਮੀਟਿੰਗ ਨੂੰ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਹਾਇਕ ਸਕੱਤਰ ਅਵਤਾਰ ਸਿੰਘ ਤਾਰੀ,ਜਿਲਾ ਪ੍ਰਧਾਨ ਗੁਰਦਿਆਲ ਰੱਕੜ, ਭੁਪਿੰਦਰ ਸਿੰਘ ਵੜੈਚ, ਤਰਸੇਮ ਸਿੰਘ ਬੈਂਸ ਨੇ ਸੰਬੋਧਨ ਕੀਤਾ। ਇਸ ਮੌਕੇ ਪੇਂਡੂ ਮਜਦੂਰ ਯੂਨੀਅਨ ਦੇ ਆਗੂ ਕਮਲਜੀਤ ਸਨਾਵਾ,ਹਰੀ ਰਾਮ ਰਸੂਲਪੁਰੀ, ਰੇਹੜੀ ਵਰਕਰ ਯੂਨੀਅਨ ਦੇ ਆਗੂ ਹਰੀ ਲਾਲ, ਪ੍ਰਵਾਸੀ ਮਜਦੂਰ ਯੂਨੀਅਨ ਦੇ ਆਗੂ ਓਮ ਪਰਕਾਸ਼, ਸ਼ਿਵ ਨੰਦਨ, ਜੁਗਾੜੂ ਰੇਹੜਾ ਯੂਨੀਅਨ ਦੇ ਆਗੂ ਰਾਕੇਸ਼, ਬੀਰ ਬਹਾਦਰ, ਕਿਸਾਨ ਆਗੂ ਪਰਮਜੀਤ ਸਿੰਘ ਸ਼ਹਾਬ ਪੁਰ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਮਦਰਦ ਜ਼ਮਾਨਾ ਬੀਤ ਗਿਆ_________
Next articleਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ, ਚੋਣ ਅਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨੇ ਸੌਂਪਿਆ ਸਰਟੀਫਿਕੇਟ