ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼(ਇਫਟੂ) ਵਲੋਂ ਪਹਿਲੀ ਮਈ ਨੂੰ ਕੌਮਾਂਤਰੀ ਮਜਦੂਰ ਦਿਵਸ ਵਿਸ਼ਵਕਰਮਾ ਮੰਦਰ, ਰਾਹੋਂ ਰੋਡ ਨਵਾਂਸ਼ਹਿਰ ਵਿਖੇ ਜਿਲਾ ਪੱਧਰ ਉੱਤੇ ਮਨਾਇਆ ਜਾਵੇਗਾ ਜਿਸ ਵਿੱਚ ਚਾਰ ਕਿਰਤ ਕੋਡ ਰੱਦ ਕਰਕੇ ਪਹਿਲੇ ਕਿਰਤ ਕਾਨੂੰਨਾਂ ਨੂੰ ਬਹਾਲ ਕਰਨ, ਠੇਕਾ ਵਰਕਰਾਂ, ਸਕੀਮ ਵਰਕਰਾਂ ਅਤੇ ਆਉਟਸੋਰਸਿੰਗ ਵਰਕਰਾਂ ਨੂੰ ਰੈਗੂਲਰ ਕਰਨ, ਪ੍ਰਵਾਸੀ ਮਜਦੂਰਾਂ ਨੂੰ ਕਿਸੇ ਵੀ ਦੇਸ਼ ਵਿੱਚ ਬਿਨਾਂ ਵੀਜ਼ਾ ਜਾਣ ਦੀ ਇਜਾਜ਼ਤ ਦੇਣ, ਅਮਰੀਕਾ ਸਮੇਤ ਕਿਸੇ ਵੀ ਦੇਸ਼ ਵਿੱਚੋਂ ਪ੍ਰਵਾਸੀ ਲੇਬਰ ਡਿਪੋਰਟ ਕਰਨਾ ਬੰਦ ਕਰਨ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਜਾਵੇਗਾ।ਇਸਦੀਆਂ ਤਿਆਰੀਆਂ ਨੂੰ ਲੈਕੇ ਇਫਟੂ ਦੀ ਜਿਲਾ ਕਮੇਟੀ ਦੀ ਮੀਟਿੰਗ ਹੋਈ ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦਿਆਂ ਇਫਟੂ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ ਅਤੇ ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ ਨੇ ਦੱਸਿਆ ਕਿ ਮਈ ਦਿਵਸ ਦੀਆਂ ਤਿਆਰੀਆਂ ਨੂੰ ਲੈਕੇ 15 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਮੀਟਿੰਗਾਂ, ਝੰਡਾ ਮਾਰਚ ਅਤੇ ਜਾਗੋ ਕੱਢੀਆਂ ਜਾਣਗੀਆਂ। ਮਈ ਦਿਵਸ ਤੇ ਕਾਨਫਰੰਸ ਕਰਨ ਤੋਂ ਬਾਅਦ ਸ਼ਹਿਰ ਵਿਚ ਵਿਸ਼ਾਲ ਮੁਜਾਹਰਾ ਵੀ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਨੂੰ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾਈ ਸਹਾਕ ਸਕੱਤਰ ਅਵਤਾਰ ਸਿੰਘ ਤਾਰੀ,ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਸੰਬੋਧਨ ਕੀਤਾ।ਇਸ ਮੀਟਿੰਗ ਵਿੱਚ ਸ਼ਿਵ ਨੰਦਨ, ਬਬਲੂ ਕੁਮਾਰ ਸਲੋਹ, ਭਰਤ ਕੁਮਾਰ, ਜਗੀਰਾ ਬੈਂਸ, ਕਿਸ਼ੋਰ ਕੁਮਾਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj