HOME ਝੂਠੇ ਪਰਚਿਆਂ ਤੇ ਨਜਾਇਜ਼ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਬਸਪਾ ਕਰੇਗੀ ਪ੍ਰਦਰਸ਼ਨ

ਝੂਠੇ ਪਰਚਿਆਂ ਤੇ ਨਜਾਇਜ਼ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਬਸਪਾ ਕਰੇਗੀ ਪ੍ਰਦਰਸ਼ਨ

1

ਆਪ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਖਿਲਾਫ 16 ਨੂੰ ਬੂਟਾ ਮੰਡੀ ਵਿਖੇ ਕੀਤਾ ਜਾਵੇਗਾ ਪ੍ਰਦਰਸ਼ਨ : ਬਸਪਾ ਆਗੂ

ਜਲੰਧਰ  (ਸਮਾਜ ਵੀਕਲੀ)  ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜੰਲਧਰ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ ਤੇ ਦਿਹਾਤੀ ਪ੍ਰਧਾਨ ਜਗਦੀਸ਼ ਸ਼ੇਰਪੁਰੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਬਸਪਾ ਵੱਲੋਂ ਮਿਤੀ 16 ਨਵੰਬਰ ਦਿਨ ਐਤਵਾਰ ਨੂੰ ਬੂਟਾ ਮੰਡੀ ਵਿਖੇ ਆਪ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਆਪ ਸਰਕਾਰ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਖਿਲਾਫ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਬਾਅਦ ਦੁਪਹਿਰ ਤਿੰਨ ਵਜੇ ਤੋਂ ਬੂਟਾ ਮੰਡੀ ਸਥਿਤ ਡਾ. ਅੰਬੇਡਕਰ ਪਾਰਕ ਤੋਂ ਸ਼ੁਰੂ ਕੀਤਾ ਜਾਵੇਗਾ। ਸਲਵਿੰਦਰ ਕੁਮਾਰ ਤੇ ਜਗਦੀਸ਼ ਸ਼ੇਰਪੁਰੀ ਨੇ ਕਿਹਾ ਕਿ ਸੂਬੇ ਵਿੱਚ ਜਦੋਂ ਦੀ ਆਪ ਸਰਕਾਰ ਬਣੀ ਹੈ, ਉਦੋਂ ਤੋਂ ਲੋਕਾਂ ਤੇ ਅੱਤਿਆਚਾਰ ਕੀਤੇ ਜਾ ਰਹੇ ਹਨ। ਫਿਲੌਰ ਦੇ ਪਿੰਡ ਧੁਲੇਤਾ ਵਿੱਚ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਦੀਆਂ ਕੰਧਾਂ ਤੋੜੀਆਂ ਗਈਆਂ। ਪ੍ਰਸ਼ਾਸ਼ਨ ਦੀ ਇਸ ਧੱਕੇਸ਼ਾਹੀ ਦਾ ਵਿਰੋਧ ਕਰ ਰਹੇ ਆਗੂਆਂ ਤੇ ਔਰਤਾਂ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਨਜਾਇਜ਼ ਤੌਰ ‘ਤੇ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਹੀ ਜ਼ਿਲ੍ਹੇ ਭਰ ਵਿੱਚ ਲੋਕਾਂ ਨਾਲ ਸੱਤਾਧਾਰੀ ਧਿਰ ਦੇ ਪ੍ਰਭਾਵ ਹੇਠ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਲੋਕਾਂ ‘ਤੇ ਝੂਠੇ ਪਰਚੇ ਪਾਏ ਜਾ ਰਹੇ ਹਨ। ਖਾਸ ਕਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਝੂਠੇ ਪਰਚਿਆਂ ਵਿੱਚ ਬੇਗੁਨਾਹ ਲੋਕਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ ਤੇ ਬੇਗੁਨਾਹ ਲੋਕਾਂ ਦੇ ਚਲਾਨ ਪੇਸ਼ ਕੀਤੇ ਜਾ ਰਹੇ ਹਨ। ਦਿਹਾਤੀ ਪੁਲਿਸ ਵੱਲੋਂ ਸਰਪੰਚਾਂ ‘ਤੇ ਵੀ ਝੂਠੇ ਪਰਚੇ ਪਾਏ ਜਾ ਰਹੇ ਹਨ ਤੇ ਉਨ੍ਹਾਂ ਦੀਆਂ ਨਜਾਇਜ਼ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਨਸ਼ੇ ‘ਤੇ ਰੋਕ ਨਹੀਂ ਲਗਾਈ ਜਾ ਰਹੀ ਹੈ ਤੇ ਇਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਵਿੱਚ ਹੀ ਆਪ ਦੇ ਰਾਜ ਵਿੱਚ ਤਿੰਨ ਵਾਰ ਖ਼ਾਸ ਕਰਕੇ ਦਲਿਤ ਵਰਗ ਦੇ ਲੋਕਾਂ ‘ਤੇ ਲਾਠੀਚਾਰਜ ਕੀਤਾ ਜਾ ਚੁੱਕਾ ਹੈ, ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ 16 ਨਵੰਬਰ ਨੂੰ ਬੂਟਾ ਮੰਡੀ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਲੋਕ ਵੱਧ ਚੜ੍ਹ ਕੇ ਸ਼ਾਮਿਲ ਹੋਣ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਸਪਾ ਦੇ ਪੰਜਾਬ ਸੰਭਾਲੋ ਮਹਿਮ ਦੂਸਰੇ ਪੜਾਅ ਵਿੱਚ ਪਿੰਡ ਬੰਸੀਆਂ ਚ ਚਾਹ ਤੇ ਚਰਚਾ ਕੀਤੀ ਗਈ -ਕਰੀਮਪੁਰੀ
Next articleਰੋਟੀ ਦਾ ਸੁਆਦ