ਬਿਨਾਂ ਦਸਤਾਰਾ ਦੇ ਸਿੱਖ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦੇਣ ਤੋਂ ਨਾਰਾਜ਼ ਸ਼ਿਵ ਸੈਨਾ ਹਿੰਦ ਅਮਰੀਕੀ ਦੂਤਾਵਾਸ ਦੇ ਬਾਹਰ ਫੂਕਣਗੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ : ਸ਼ਿਵ ਸੈਨਾ ਹਿੰਦ
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਸ਼ਿਵ ਸੈਨਾ ਹਿੰਦ ਦੇ ਸੀਨੀਅਰ ਆਗੂਆਂ ਨੇ ਸ਼ਿਵ ਸੈਨਾ ਹਿੰਦ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਰਾਹੁਲ ਮਨਚੰਦਾ ਦੀ ਪ੍ਰਧਾਨਗੀ ਹੇਠ ਐਸ.ਐਸ.ਪੀ ਮੋਹਾਲੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਨਿਸ਼ਾਂਤ ਸ਼ਰਮਾ, ਰਾਹੁਲ ਮਨਚੰਦਾ, ਲਖਬੀਰ ਵਰਮਾ ਉੱਤਰ ਭਾਰਤ ਪ੍ਰਧਾਨ, ਦਿਪਾਂਸ਼ੂ ਸੂਦ ਕੌਮੀ ਜਨਰਲ ਸਕੱਤਰ, ਨਿਰੰਜਨ ਸ਼ਾਸਤਰੀ ਧਾਰਮਿਕ ਗੁਰੂ, ਰਜਿੰਦਰ ਧਾਰੀਵਾਲ ਮੀਡੀਆ ਸਲਾਹਕਾਰ ਨੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਮੁਹਾਲੀ ਦੇ ਐਸਐਸਪੀ ਹੈੱਡਕੁਆਰਟਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਹੱਥਾਂ ‘ਚ ਹੱਥਕੜੀਆਂ, ਪੈਰਾਂ ‘ਚ ਬੇੜੀਆਂ ਪਾ ਕੇ ਭਾਰਤ ਭੇਜਿਆ ਜਾ ਰਿਹਾ ਹੈ, ਉਨ੍ਹਾਂ ਨੂੰ ਸਹੀ ਖਾਣਾ ਨਾ ਦੇਣਾ ਅਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਈ ਪਰਿਵਾਰ ਲੱਖਾਂ ਰੁਪਏ ਦਾ ਨੁਕਸਾਨ ਹੋਣ ਕਾਰਨ ਨਿਰਾਸ਼ਾ ‘ਚ ਹਨ। ਸ਼ਿਵ ਸੈਨਾ ਹਿੰਦ ਦੇ ਆਗੂਆਂ ਨੇ ਐਸਐਸਪੀ ਮੁਹਾਲੀ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਆਏ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਸਖ਼ਤ ਕਦਮ ਚੁੱਕੇ ਜਾਣ, ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਫਰਜ਼ੀ ਟਰੈਵਲ ਏਜੰਟਾਂ ਦੇ ਪੀੜਤ ਪਰਿਵਾਰਾਂ ਦੇ ਪੈਸੇ ਵਾਪਸ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ, ਜੋ ਅਮਰੀਕਾ ਤੋਂ ਡਿਪੋਰਟ ਹੋ ਕੇ ਦੇਸ਼ ਪਰਤ ਰਹੇ ਲੋਕ ਲੱਖਾਂ ਰੁਪਏ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ, ਹੁਣ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਿਵੇਂ ਚਲਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਇਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਡਿਪੋਰਟ ਹੋਣ ਦੇ ਕਾਰਨ ਬਹੁਤ ਦੁਖੀ ਹਨ, ਕਈ ਲੋਕ ਤਾ ਡਿਪਰੈਸ਼ਨ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਸਕਦੇ ਹਨ, ਕਈ ਖੁਦਕੁਸ਼ੀ ਵੀ ਕਰ ਸਕਦੇ ਹਨ , ਕਈ ਬਿਮਾਰ ਪੈ ਸਕਦੇ ਹਨ ਅਤੇ ਕਈ ਇਸ ਸਮੱਸਿਆਵਾਂ ਕਾਰਨ ਗਲਤ ਰਾਹ ਪੈ ਸਕਦੇ ਹਨ, ਇਸ ਲਈ ਸਰਕਾਰ ਨੂੰ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਇਸ ਮੁਸੀਬਤ ਵਿੱਚੋਂ ਕੱਢਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਮੀਗ੍ਰੇਸ਼ਨ ਕੰਪਨੀਆਂ ਦੇ ਸੰਚਾਲਕਾਂ ਖ਼ਿਲਾਫ਼ ਥਾਣਿਆਂ ਵਿੱਚ ਐਫਆਈਆਰ ਦਰਜ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਮੀਗ੍ਰੇਸ਼ਨ ਕੰਪਨੀਆਂ ਦੇ ਲਾਇਸੰਸ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਨੂੰ ਬਲੈਕ ਲਿਸਟ ਪਾਕੇ ਉਨ੍ਹਾਂ ਦੀ ਕੰਪਨੀ ਅਤੇ ਅਪਰੇਟਰ ਦੇ ਨਾਮ ਅਤੇ ਫੋਟੋ ਸਮੇਤ ਪੂਰੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ਤੇ ਪਾਈ ਜਾਵੇ ਤਾਂ ਜੋ ਲੋਕ ਮੁੜ ਇਨ੍ਹਾਂ ਠੱਗਾਂ ਦੇ ਜਾਲ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਇਮੀਗ੍ਰੇਸ਼ਨ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ ਨੂੰ ਰੋਕਣ ਅਤੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ ਤਾ ਜੋ ਇਮੀਗ੍ਰੇਸ਼ਨ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਕੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ । ਉਹਨਾਂ ਕਿਹਾ ਕਿ ਕਈ ਧੋਖੇਬਾਜ਼ ਟਰੈਵਲ ਏਜੰਟਾਂ ਨੂੰ ਬਚਾਉਣ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਸਮਾਜਸੇਵੀ ਆਗੂਆਂ ਨੇ ਦੱਸਿਆ ਕਿ ਜਦੋਂ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀ ਅੰਮ੍ਰਿਤਸਰ ਪੁੱਜੇ ਤਾਂ ਸਿੱਖ ਨੌਜਵਾਨਾਂ ਦੇ ਸਿਰਾ ਤੇ ਪੱਗਾਂ ਨਹੀਂ ਬੰਨ੍ਹੀਆਂ ਹੋਈਆਂ ਸਨ। ਜੋ ਕਿ ਅਮਰੀਕਾ ਵੱਲੋਂ ਕੀਤੀ ਗਈ ਬਹੁਤ ਹੀ ਸ਼ਰਮਨਾਕ ਘਟਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ, ਪੱਗ ਸਿੱਖਾਂ ਦਾ ਮਾਣ ਹੈ, ਇਹ ਉਨ੍ਹਾਂ ਦੀ ਸ਼ਾਨ ਹੈ, ਇਸ ਲਈ ਉਨ੍ਹਾਂ ਨੂੰ ਬਿਨਾਂ ਦਸਤਾਰ ਦੇ ਭਾਰਤ ਲਿਆਉਣਾ ਅਤਿ ਨਿੰਦਣਯੋਗ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj