ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਕਾਲੇਵਾਲ ਨੇੜਲੇ ਪਿੰਡ ਖੇੜਾ ਵਿੱਚ ਕਰੈਸ਼ਰ ਮਾਲਕਾਂ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਈਨਿੰਗ ਜਲਦ ਤੋਂ ਜਲਦ ਰੋਕਿਆ ਜਾਵੇਂ ਗੱਲਬਾਤ ਕਰਦਿਆਂ ਸਮੂਹ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਬੀਤ ਖੇਤਰ ਦੇ ਪਿੰਡ ਕਾਲੇਵਾਲ, ਜੰਗਲੀ ਇਲਾਕੇ ਅੰਦਰ ਲੰਮੇ ਸਮੇਂ ਤੋਂ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਇੱਥੇ ਪਹਾੜਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਅਤੇ ਕੀਮਤੀ ਦਰੱਖਤਾਂ ਨੂੰ ਕੱਟ ਕੇ ਸੁੱਟ ਜਾ ਰਿਹਾ ਹੈ । ਅੱਜ ਪਿੰਡ ਵਾਸੀਆਂ ਦਾ ਇੱਕ ਜਥਾ ਸਰਪੰਚ ਪ੍ਰਵੀਨ ਕੁਮਾਰੀ ਦੀ ਅਗਵਾਈ ਵਿੱਚ ਮਾਈਨਿੰਗ ਵਾਲੀ ਥਾਂ ’ਤੇ ਪਹੁੰਚ ਗਿਆ ਅਤੇ ਆਪਣਾ ਗੁੱਸਾ ਪ੍ਰਗਟ ਕੀਤਾ। ਸਰਪੰਚ ਪ੍ਰਵੀਨ ਕੁਮਾਰੀ, ਰਾਣਾ ਮਨੋਹਰ ਸਿੰਘ, ਪੰਚ ਕੁਲਵੰਤ ਵਿੱਕੀ ਅਤੇ ਸਮੂਹ ਪਿੰਡ ਵਾਸੀਆਂ ਨੇ ਦੱਸਿਆ ਕਿ ਅਸੀਂ ਇਸ ਨਾਜਾਇਜ਼ ਮਾਈਨਿੰਗ ਸਬੰਧੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਹੈ ਪਰ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਾਡੇ ਪਿੰਡ ਦੇ ਆਲੇ-ਦੁਆਲੇ 45-50 ਏਕੜ ਰਕਬੇ ਵਿੱਚ ਕਰੈਸ਼ਰ ਪਾ ਦਿੱਤਾ ਗਿਆ ਹੈ, ਜਿਸ ਵਿੱਚ 250 ਫੁੱਟ ਮਾਈਨਿੰਗ ਕੀਤੀ ਗਈ ਹੈ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੀ ਸ਼ੁੱਧਤਾ ਨੂੰ ਨੁਕਸਾਨ ਪਹੁੰਚਾਇਆ ਗਿ | ਉਨ੍ਹਾਂ ਕਿਹਾ ਕਿ ਸਰਕਾਰ ਰੁੱਖ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਪਹਾੜਾਂ ਅਤੇ ਪੌਦਿਆਂ ਨੂੰ ਨਸ਼ਟ ਕਰਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਜਦਕਿ ਨਾ ਤਾਂ ਸਰਕਾਰ ਅਤੇ ਨਾ ਹੀ ਪ੍ਰਸ਼ਾਸਨ ਇਸ ਪਾਸੇ ਧਿਆਨ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਲਗਾਤਾਰ ਹੇਠੋਂ ਖਣਿਜ ਕੱਢ ਕੇ ਇਸ ਵਿੱਚ ਮਿੱਟੀ ਪਾ ਕੇ ਪ੍ਰਸ਼ਾਸਨ ਦੀਆਂ ਅੱਖਾਂ ਵਿੱਚ ਧੂੜ ਪਾ ਰਿਹਾ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਸਾਰੇ ਪਿੰਡ ਵਾਸੀ ਇਕੱਠੇ ਹੋ ਕੇ ਤਿੱਖਾ ਸੰਘਰਸ਼ ਕਰਾਂਗੇ। ਇਸ ਸਮੇਂ ਸਰਪੰਚ ਪ੍ਰਵੀਨ ਕੁਮਾਰੀ, ਮਨੋਹਰ ਰਾਣਾ, ਪੰਚ ਕੁਲਵੰਤ ਵਿੱਕੀ, ਰਾਣਾ ਓਮਕਾਰ ਸਿੰਘ, ਸੁਰਿੰਦਰ ਸਿੰਘ ਸੋਢੀ, ਜੋਗਿੰਦਰ ਸਿੰਘ, ਬਲਵੀਰ, ਜਸਵੀਰ ਸਿੰਘ, ਸੁਰੇਸ਼, ਭੁਪਿੰਦਰ, ਹੁਸ਼ਿਆਰ ਸਿੰਘ, ਸੋਮਨਾਥ, ਬਲਕਾਰ, ਰਜਿੰਦਰਾ ਵਿੱਟੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj