10 ਸਾਲ ਲਈ ਸ਼ਿਕਾਰ ਕਰਨ ’ਤੇ ਪੂਰੀ ਪਾਬੰਦੀ
ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ)– ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਜੰਗਲੀ ਜੀਵਾਂ ਦਾ ਗੈਰਕਾਨੂੰਨੀ ਸ਼ਿਕਾਰ ਦੇ ਮਾਮਲਿਆਂ ਵਿੱਚ ਦੋਸੀ ਪਾਏ ਜਾਣ ਮਗਰੋਂ ਮੈਪਲ ਰਿਡਜ ਦੇ ਇੱਕ ਵਿਅਕਤੀ ਨੂੰ ਅਦਾਲਤ ਵੱਲੋਂ 50 ਹਜ਼ਾਰ ਡਾਲਰ ਜੁਰਮਾਨਾ ਕੀਤਾ ਗਿਆ ਹੈ ਅਤੇ ਉਸ ’ਤੇ 10 ਸਾਲ ਲਈ ਕਿਸੇ ਵੀ ਕਿਸਮ ਦਾ ਸ਼ਿਕਾਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਬੀ.ਸੀ. ਕਨਜ਼ਰਵੇਸ਼ਨ ਅਫ਼ਸਰ ਸਰਵਿਸ ਅਨੁਸਾਰ ਦੋਸ਼ੀ ਵਿਅਕਤੀ ਨੇ ਖੁੱਲ੍ਹੇ ਸ਼ਿਕਾਰ ਮੌਸਮ ਤੋਂ ਬਾਹਰ ਜੰਗਲੀ ਜੀਵਾਂ ਨੂੰ ਮਾਰਨ ਅਤੇ ਰਹਾਇਸ਼ੀ ਇਲਾਕਿਆਂ ਦੇ ਨੇੜੇ ਅੱਗਿਆਸਤ੍ਰ ਚਲਾਉਣ ਦੇ ਦੋਸ਼ ਅਦਾਲਤ ਵਿੱਚ ਕਬੂਲ ਕਰ ਲਏ ਹਨ ।ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਦੀਆਂ ਇਨਾ ਹਰਕਤਾਂ ਨਾਲ ਨਾ ਸਿਰਫ਼ ਜੰਗਲੀ ਜੀਵ ਸੁਰੱਖਿਆ ਕਾਨੂੰਨਾਂ ਦੀ ਉਲੰਘਣਾ ਹੋਈ, ਸਗੋਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਵੀ ਗੰਭੀਰ ਖਤਰਾ ਪੈਦਾ ਹੋਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਜੁਰਮਾਨੇ ਦੇ ਨਾਲ-ਨਾਲ ਲੰਬੇ ਸਮੇਂ ਲਈ ਸ਼ਿਕਾਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



