ਕਪੂਰਥਲਾ, 4 ਸਤੰਬਰ (ਕੌੜਾ) – ਹੁੰਮਸ ਭਰੀ ਗਰਮੀ ਦੇ ਚਲਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਜੈਨਪੁਰ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪ੍ਰਵਾਸੀ ਭਾਰਤੀ ਨਿਰਮਲ ਸਿੰਘ ਅਮਰੀਕਾ ਨੇ ਬਲਦੇਵ ਸਿੰਘ ,ਮੇਜਰ ਸਿੰਘ, ਬਲਵਿੰਦਰ ਸਿੰਘ ਮਿੰਟੂ, ਹਰਜੀਤ ਸਿੰਘ, ਗੁਰਜਿੰਦਰ ਸਿੰਘ ਮੁੱਤੀ,ਸਰਵਣ ਸਿੰਘ ਆਦਿ ਦੀ ਪ੍ਰੇਰਨਾ ਸਦਕਾ ਇੰਨਵਰਟਰ ਤੇ ਬੈਟਰੀ ਦਿੱਤੀ। ਜਿਸਨੂੰ ਸਕੂਲ ਵਿੱਚ ਆਯੋਜਿਤ ਸੰਖੇਪ,ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਨਿਰਮਲ ਸਿੰਘ ਅਮਰੀਕਾ ਦੇ ਵੀਰ ਬਲਦੇਵ ਸਿੰਘ ਵੱਲੋਂ ਸਕੂਲ ਨੂੰ ਭੇਂਟ ਕੀਤਾ ਗਿਆ।ਇਸ ਦੌਰਾਨ ਸਕੂਲ ਇੰਚਾਰਜ ਕੰਵਲਪ੍ਰੀਤ ਸਿੰਘ ਨੇ ਪ੍ਰਵਾਸੀ ਭਾਰਤੀ ਨਿਰਮਲ ਸਿੰਘ ਅਮਰੀਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਹੀ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਰਹੀ ਹੈ । ਉਹਨਾਂ ਕਿਹਾ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਦੀ ਮਦਦ ਲਈ ਪ੍ਰਵਾਸੀ ਭਾਰਤੀਆਂ ਤੇ ਪਿੰਡ ਦੇ ਦਾਨੀ ਸੱਜਣਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਕੂਲ ਇੰਚਾਰਜ ਕੰਵਲਪ੍ਰੀਤ ਸਿੰਘ, ਗੀਤਾਂਜਲੀ, ਬਲਜੀਤ ਕੌਰ , ਚੇਤਨਾ ਤੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਸਾਂਝੇ ਤੌਰ ਤੇ ਪ੍ਰਵਾਸੀ ਭਾਰਤੀ ਨਿਰਮਲ ਦੇ ਵੀਰ ਬਲਦੇਵ ਸਿੰਘ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਦੌਰਾਨ ਬਲਦੇਵ ਸਿੰਘ ਨੇ ਕਿਹਾ ਕਿ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਦੀ ਮਦਦ ਦੇ ਨਾਲ ਨਾਲ ਭਵਿੱਖ ਵਿੱਚ ਸਕੂਲ ਦੇ ਹੋਣ ਵਾਲੇ ਵਿਕਾਸ ਕਾਰਜਾਂ ਲਈ ਹਰ ਸੰਭਵ ਸਹਾਇਤਾ ਪ੍ਰਵਾਸੀ ਵੀਰਾਂ ਤੇ ਪਿੰਡ ਦੇ ਦਾਨੀ ਸੱਜਣਾਂ ਦੀ ਮਦਦ ਨਾਲ ਕੀਤੀ ਜਾਵੇਗੀ।ਇਸ ਮੌਕੇ ਤੇ ਮੇਜਰ ਸਿੰਘ, ਬਲਵਿੰਦਰ ਸਿੰਘ ਮਿੰਟੂ, ਹਰਜੀਤ ਸਿੰਘ, ਗੁਰਜਿੰਦਰ ਸਿੰਘ ਮੁੱਤੀ,ਸਰਵਣ ਸਿੰਘ , ਪਰਵਿੰਦਰ ਸਿੰਘ , ਕੰਵਲਪ੍ਰੀਤ ਸਿੰਘ, ਗੀਤਾਂਜਲੀ, ਬਲਜੀਤ ਕੌਰ, ਚੇਤਨਾ ਆਦਿ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly